August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਬੱਗਾ ਵਲੋਂ ਗੀਤਾ ਕਲੋਨੀ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਆਗਾਜ਼ ਪ੍ਰੋਜੈਕਟ ਤਹਿਤ ਕਰੀਬ 57 ਲੱਖ ਰੁਪਏ ਕੀਤੇ ਜਾਣਗੇ ਖਰਚ

ਲੁਧਿਆਣਾ
( ਜਸਟਿਸ ਨਿਊਜ਼)
ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ ਇੱਕ ਅਧੀਨ ਗੀਤਾ ਕਲੋਨੀ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਨਾ, ਕੌਂਸਲਰ ਰਣਧੀਰ ਸਿੰਘ ਸੀਵੀਆ, ਕੁਲਦੀਪ ਮੱਕੜ, ਦੀਪਕ ਕੁਮਾਰ, ਵਰਿੰਦਰ ਕੌਫੀ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਰਹੇ।
ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 57 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.