August 17, 2026

Justice News

ਅਵਾਮ ਦੀ ਆਵਾਜ਼

ਸਿੱਖਿਆ ਵਿਭਾਗ ਵੱਲੋਂ ਬੋਰਡ ਪ੍ਰੀਖਿਆ 2026 ਅੱਠਵੀਂ, ਦਸਵੀਂ , ਬਾਰਵੀਂ ਜਮਾਤਾਂ ਦੀਆਂ ਪ੍ਰੀਖਿਆ ਲਈ ਤਿਆਰੀਆਂ ਮੁਕੰਮਲ: ਜ਼ਿਲ੍ਹਾ ਸਿੱਖਿਆ ਅਫਸਰ 

 

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕੁੱਲ 81 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ
ਸ੍ਰੀ ਮੁਕਤਸਰ ਸਾਹਿਬ 15 ਫਰਵਰੀ 2026 (ਜਸਵਿੰਦਰ ਪਾਲ ਸ਼ਰਮਾ)
 ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦਸਵੀਂ ਬਾਰਵੀਂ ਜਮਾਤਾਂ ਦੀਆਂ ਸਲਾਨਾ ਪ੍ਰੀਖਿਆਵਾਂ 2026 , 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਜਿਨਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
 ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀ ਯਾਦਵਿੰਦਰ ਸਿੰਘ ਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਰਾਜਿੰਦਰ ਕੁਮਾਰ ਸੋਨੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜਿਲ੍ਹੇ ਵਿੱਚ ਕੁੱਲ 81 ਕੇਂਦਰ ਸਥਾਪਿਤ ਕੀਤੇ ਗਏ ਹਨ, ਇਸ ਦੇ ਨਾਲ 29 ਸੈਲਫ ਸੈਂਟਰ ਹਨ ਜਿੰਨ੍ਹਾਂ ਵਿੱਚ ਡੀਏ ਕੋਡ ਦੇ ਵਿਦਿਆਰਥੀ ਪ੍ਰੀਖਿਆ ਦੇਣਗੇ।
 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 27485 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ ਜਿੰਨ੍ਹਾਂ ਵਿੱਚ ਅੱਠਵੀਂ ਦੇ 9420 ਵਿਦਿਆਰਥੀ ਦਸਵੀਂ ਜਮਾਤ ਦੇ 9119 ਵਿਦਿਆਰਥੀ ਅਤੇ ਬਾਰਵੀਂ ਜਮਾਤ ਦੇ 8946 ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ।
 ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ।
 ਜਿਸ ਵਿੱਚ ਹਰਮੀਤ ਸਿੰਘ ਹੈਡਮਾਸਟਰ, ਦੀਪਕ ਕੁਮਾਰ ਹਿੰਦੀ ਮਾਸਟਰ, ਸੰਜੀਵ ਕੁਮਾਰ ਕੰਪਿਊਟਰ ਟੀਚਰ, ਜੱਗੀ ਕੁਮਾਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਤੈਨਾਤ ਕੀਤੇ ਗਏ ਹਨ। ਇਹਨਾਂ ਵੱਲੋ ਪ੍ਰੀਖਿਆ ਕੇਂਦਰਾਂ ਵਿੱਚ ਕੰਟਰੋਲਰਾਂ ਅਤੇ ਪ੍ਰੀਖਿਆ ਅਮਲੇ ਨੂੰ ਆਉਣ ਵਾਲੀਆਂ ਦਿੱਕਤਾਂ ਬਾਰੇ ਹੱਲ ਕਰਨਗੇ।
ਉਨ੍ਹਾਂ ਜਸਵਿੰਦਰ ਪਾਲ ਸ਼ਰਮਾ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਉਡਨ ਦਸਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.), ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਅਤੇ ਡਾਇਟ ਪ੍ਰਿੰਸੀਪਲ ਸ਼ਾਮਿਲ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪ੍ਰਿੰਸੀਪਲਜ਼ ਨੂੰ ਬਲਾਕਾਂ ਦੀ ਜੁੰਮੇਵਾਰੀ ਦਿਤੀ ਗਈ ਹੈ।
 ਜ਼ਿਲ੍ਹਾ ਸਿੱਖਿਆ ਅਫਸਰ ਯਾਦਵਿੰਦਰ ਸਿੰਘ ਮਾਨ ਜੀ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਸੀ. ਸੀ. ਟੀ. ਵੀ ਨਿਗਰਾਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰੀਖਿਆ ਕੇਂਦਰਾਂ ਤੇ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।
ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਦਾ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਤੇ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਿੱਖਿਆ ਅਫਸਰ ਯਾਦਵਿੰਦਰ ਸਿੰਘ ਮਾਨ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *

Copyright © All rights reserved. | Newsphere by AF themes.