August 17, 2026

Justice News

ਅਵਾਮ ਦੀ ਆਵਾਜ਼

ਸੀ.ਬੀ.ਐਸ.ਈ. ਦੀਆਂ ਦਸਵੀਂ, ਬਾਰਵ੍ਹੀਂ ਪ੍ਰੀਖਿਆਵਾਂ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 163 ਲਾਗੂ


ਮੋਗਾ
, (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਅਨੁਸਾਰ ਦਸਵੀਂ ਅਤੇ ਬਾਰਵ੍ਹੀਂ  ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 11 ਅਪ੍ਰੈਲ 2026 ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਪ੍ਰੀਖਿਆਵਾਂ ਦਾ ਸਮਾਂ ਸੇਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨ੍ਹਾਂ ਹੋਰ ਵਿਅਕਤੀਆਂ ਦੇ ਇਕੱਠੇ ਹੋਣ ਤੋਂ ਰੋਕ ਲਗਾਈ ਗਈ ਹੈ। ਇਹ ਹੁਕਮ ਮਿਤੀ 17.02.2026 ਤੋਂ 11.04.2026 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.