August 17, 2026

Justice News

ਅਵਾਮ ਦੀ ਆਵਾਜ਼

ਡੀ.ਬੀ.ਈ.ਈ. ਵੱਲੋਂ ਰੋਜ਼ਗਾਰ ਕੈਂਪ ਦਾ ਆਯੋਜਨ 19 ਫਰਵਰੀ ਨੂੰ- ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਔਰਤਾਂ ਨੂੰ ਦਿੱਤਾ ਜਾ ਰਿਹਾ ਰੋਜ਼ਗਾਰ ਦਾ ਮੌਕਾ

ਲੁਧਿਆਣਾ
  ( ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ 19 ਫਰਵਰੀ (ਵੀਰਵਾਰ) ਨੂੰ ਰਾਮਗੜ੍ਹ ਭਵਨ, ਖੰਨਾ ਵਿਖੇ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਿਰਫ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ, ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ., ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ. ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਕਾਪੀਆਂ ਲੈ ਕੇ ਆਉਣਾ ਲਾਜ਼ਮੀ ਹੈ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ ਆਈ.ਡੀ.  [email protected] ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.