August 17, 2026

Justice News

ਅਵਾਮ ਦੀ ਆਵਾਜ਼

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇੱਕ ਵਿਅਕਤੀ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ

 

ਲੁਧਿਆਣਾ
( ਵਿਜੇ ਭਾਂਬਰੀ )–
ਮਾਨਯੋਗ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ./ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ ਪੀ.ਪੀ.ਐਸ./ ਡਿਪਟੀ ਕਮਿਸ਼ਨਰ ਪੁਲਿਸ (ਦਿਹਾਤੀ),ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇੱਕ ਵਿਅਕਤੀ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ।ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਜਸ਼ਨਦੀਪ ਸਿੰਘ ਗਿੱਲ ਪੀ.ਪੀ.ਐਸ./ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4, ਅਤੇ ਸ੍ਰੀ ਇੰਦਰਜੀਤ ਸਿੰਘ ਪੀ.ਪੀ.ਐਸ./ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ- ਏ ਜੀ ਨੇ ਦੱਸਿਆ ਕਿ ਇੰਸਪੈਕਟਰ ਪਰਮਦੀਪ ਸਿੰਘ ਮੁੱਖ ਅਫਸਰ ਥਾਣਾ ਕੂੰਮ ਕਲਾਂ ਲੁਧਿਆਣਾ ਜੀ ਦੀ ਅਗਵਾਈ ਹੇਠ ਸ਼ਹਿਰ ਅਤੇ ਪਿੰਡਾਂ ਵਿੱਚ ਨਾਜਾਇਜ਼ ਸ਼ਰਾਬ ਵੇਚਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਦੋਸ਼ੀ ਨੂੰ ਥਾਣਾ ਕੂੰਮ ਕਲਾਂ ਦੇ ਅਧੀਨ ਚੌਂਕੀ ਕਟਾਣੀ ਕਲਾਂ ਦੀ ਪੁਲਿਸ ਟੀਮ ਨੂੰ ਦੌਰਾਨੇ ਨਾਕਾ ਬੰਦੀ ਇੱਕ ਇਤਲਾਹ ਮਿਲੀ ਕਿ ਲਖਵੀਰ ਸਿੰਘ ਉਰਫ ਲੱਖੂ ਪੁੱਤਰ ਵਜ਼ੀਰ ਚੰਦ ਵਾਸੀ ਬਾਜ਼ੀਗਰ ਬਸਤੀ ਕੋਟ ਗੰਗੂ ਰਾਏ ਥਾਣਾ ਕੂੰਮ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਰਹਿਣ ਵਾਲਾ ਹੈ ਜੋ ਕਿ ਨਜ਼ਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜੋ ਬਾਹਰਲੀਆਂ ਸਟੇਟਾਂ ਤੋਂ ਸਸਤੀ ਸ਼ਰਾਬ ਲਿਆ ਕੇ ਅੱਗੇ ਲੁਧਿਆਣਾ ਵਿੱਚ ਆਪਣੇ ਗ੍ਰਾਹਕਾ ਨੂੰ ਮਹਿੰਗੇ ਭਾਅ ਵੇਚਦਾ ਹੈ ਜਿਸ ਤੇ ਮੁਕੱਦਮਾ ਨੰਬਰ 32 ਮਿਤੀ 20-02-2026 ਨੂੰ ਜੁਰਮ ਧਾਰਾ 61-01-14 EX Act ਤਹਿਤ ਦਰਜ ਰਜਿਸਟਰ ਕੀਤਾ ਗਿਆ ਦੋਸ਼ੀ ਲਖਵੀਰ ਸਿੰਘ ਉਰਫ ਲੱਖੂ ਪੁੱਤਰ ਵਜ਼ੀਰ ਚੰਦ ਵਾਸੀ ਬਾਜ਼ੀਗਰ ਬਸਤੀ ਕੋਟ ਗੰਗੂ ਰਾਏ ਥਾਣਾ ਕੂੰਮ ਕਲਾਂ ਜ਼ਿਲ੍ਹਾ ਲੁਧਿਆਣਾ ਨੇ ਮੁਕੱਦਮੇ ਦੀ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਉਸ ਤੇ ਨਾਜਾਇਜ਼ ਸ਼ਰਾਬ ਵੇਚਣ ਦਾ ਇੱਕ ਮਾਮਲਾ ਪਹਿਲਾਂ ਵੀ ਥਾਣਾ ਕੂੰਮ ਕਲਾਂ ਵਿਖੇ ਦਰਜ ਹੈ ਜੋ ਚੰਡੀਗੜ ਤੋ ਸਸਤੇ ਭਾਅ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਦਾ ਸੀ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸਤੋ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ

Leave a Reply

Your email address will not be published. Required fields are marked *

Copyright © All rights reserved. | Newsphere by AF themes.