August 17, 2026

Justice News

ਅਵਾਮ ਦੀ ਆਵਾਜ਼

ਥਾਣਾ ਜੰਡਿਆਲਾ ਗੁਰੂ ਪੁਲਿਸ ਵੱਲੋਂ ਫ਼ਿਰੌਤੀ ਮੰਗਣ ਦੇ ਮਾਮਲੇ ‘ਚ ਇੱਕ ਦੋਸ਼ੀ ਗ੍ਰਿਫ਼ਤਾਰ 

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੋਰਵ ਯਾਦਵ ਵੱਲੋਂ ਪੰਜਾਬ ਵਿੱਚੋਂ ਆਰਗਨਾਈਜ਼ਡ ਕਰਾਈਮ ਨੂੰ ਜੜੋਂ ਖ਼ਤਮ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਸੰਦੀਪ ਗੋਇਲ ਡੀ.ਆਈ.ਜੀ. ਬਾਰਡਰ ਰੇਂਜ, ਸੁਹੇਲ ਮੀਰ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਅਤੇ ਰਵਿੰਦਰ ਸਿੰਘ ਡੀਐਸਪੀ ਜੰਡਿਆਲਾ ਗੁਰੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੁਹੇਲ ਮੀਰ ਨੇ ਦੱਸਿਆਂ ਕਿ ਸ਼ਿਕਾਇਤਕਰਤਾ ਦੀਪਕ ਜੁਲਕਾ ਪੁੱਤਰ ਕੀਮਤੀ ਲਾਲ ਵਾਸੀ ਮੁਹੱਲਾ ਪਟੇਲ ਨਗਰ, ਜੰਡਿਆਲਾ ਗੁਰੂ ਨੇ ਬਿਆਨ ਦਿੱਤਾ ਕਿ ਮਿਤੀ 14-01-2026 ਤੋਂ ਉਸਨੂੰ ਵਿਦੇਸ਼ੀ ਮੋਬਾਈਲ ਨੰਬਰਾਂ ਤੋਂ ਵਟਸਐਪ ਕਾਲਾਂ ਅਤੇ ਮੈਸੇਜ ਆ ਰਹੇ ਸਨ। ਕਾਲ ਅਤੇ ਮੈਸੇਜ ਕਰਨ ਵਾਲਿਆਂ ਨੇ ਆਪਣੇ ਨਾਮ ਕੇਸ਼ਵ ਸ਼ਿਵਾਲਾ, ਸੱਤਾ ਨਿਸ਼ਹਰਾ ਅਤੇ ਕਰਨ ਬਾਠ ਦੱਸ ਕੇ 30 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਉਸ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਦਿੱਤੀਆ।
      ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਨੰਬਰ 33 ਮਿਤੀ 09-02-2026 ਅਧੀਨ ਧਾਰਾਵਾਂ 308(4), 351(2), 111 ਬੀ.ਐਨ.ਐਸ. ਤਹਿਤ ਦਰਜ ਕੀਤਾ ਗਿਆ।ਤਫਤੀਸ਼ ਦੌਰਾਨ ਪੁਲਿਸ ਵੱਲੋਂ ਤਕਨੀਕੀ ਜਾਂਚ ਅਤੇ ਮਨੁੱਖੀ ਸਰੋਤਾਂ ਦੀ ਮੱਦਦ ਨਾਲ ਗਹਿਰਾਈ ਨਾਲ ਜਾਂਚ ਕੀਤੀ ਗਈ। ਪ੍ਰਾਪਤ ਸਬੂਤਾਂ ਦੇ ਆਧਾਰ ’ਤੇ ਅਜ਼ਾਦ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬੁਤਾਰੀ, ਥਾਣਾ ਖਲਚੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਪਾਸੋਂ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਮੋਬਾਈਲ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਪੁਸ਼ਟੀ ਅਤੇ ਸੰਭਾਵਿਤ ਸਾਥੀਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ।  ਗ੍ਰਿਫ਼ਤਾਰ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਸਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਬਾਕੀ ਨਾਮਜ਼ਦ ਅਤੇ ਅਣਪਛਾਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਤਫਤੀਸ਼ ਅੱਗੇ ਵਧਾਈ ਜਾ ਰਹੀ ਹੈ‌।

Leave a Reply

Your email address will not be published. Required fields are marked *

Copyright © All rights reserved. | Newsphere by AF themes.