August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਬੱਗਾ ਨੇ ਖ਼ਜੂਰ ਚੌਂਕ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

ਲੁਧਿਆਣਾ
( ਜਸਟਿਸ ਨਿਊਜ਼)
– ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਖ਼ਜੂਰ ਚੌਂਕ ਵਿਖੇ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਬਹੁਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ ‘ਤੇ ਜ਼ੋਰ ਦਿੱਤਾ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.