August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 7 ’ਚ  ਕਰੀਬ 65 ਲੱਖ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ
( ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਅਧੀਨ ਚੰਦਰਲੋਕ ਕਲੋਨੀ ਅਤੇ ਇੰਦਰਾ ਕਲੋਨੀ ਵਿਖੇ ਕਰੀਬ 65 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 7 ਹੀ ਨਹੀਂ ਸਗੋਂ ਹਲਕੇ ਦੇ ਸਾਰੇ ਵਾਰਡਾਂ ਅੰਦਰ ਕਰੀਬ 80 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਥੋੜੇ ਬਹੁਤ ਕੰਮ ਰਹਿੰਦੇ ਹਨ ਉਹਨਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ।
ਵਿਧਾਇਕ ਗਰੇਵਾਲ ਨੇ ਕਿਹਾ ਕੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ।
ਇਸ ਮੌਕੇ ਹਾਜ਼ਰ ਯੂਥ ਆਗੂ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਹਲਕੇ ਦੇ ਹਰ ਵਾਰਡ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਸੀਂ ਸਮੂਹ ਇਲਾਕਾ ਨਿਵਾਸੀ ਵਿਧਾਇਕ ਗਰੇਵਾਲ ਦੇ ਧੰਨਵਾਦੀ ਹਾਂ।
ਇਸ ਮੌਕੇ ਆਪ ਆਗੂ ਵਾਰਡ ਇੰਚਾਰਜ ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਹਰਪ੍ਰੀਤ ਸਿੰਘ, ਤੀਰਥ ਸਮਰਾ, ਪਰਮ ਰਾਜਪੂਤ, ਰਾਮ ਕੇਸ਼, ਪਵਨ ਕੁਮਾਰ, ਵਰਿੰਦਰ ਕੁਮਾਰ, ਦੀਪਕ ਪੰਡਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.