August 17, 2026

Justice News

ਅਵਾਮ ਦੀ ਆਵਾਜ਼

ਥਾਣਾ ਮੋਹਕਮਪੁਰਾ ਵੱਲੋਂ ਚਾਈਨਾ ਡੋਰ ਦੇ ਗੱਟੂ ਵੇਚਣ ਵਾਲਾ 110 ਗੱਟੂਆਂ ਸਮੇਤ ਕਾਬੂ

ਅੰਮ੍ਰਿਤਸਰ — ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆ ਹਦਾਇਤਾਂ ਤੇ ਅਭਿਮੰਨਿਊ ਰਾਣਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਿਟੀ-3 ਦੇ ਦਿਸ਼ਾ ਨਿਰਦੇਸ਼ਾਂ ਤੇ ਗੁਰਿੰਦਰਬੀਰ ਸਿੰਘ ਸਿੱਧੂ, ਏਸੀਪੀ ਪੂਰਬੀ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਚਾਇਨਾ ਡੋਰ ਦੇ ਗੱਟੂ ਵੇਚਣ ਵਾਲਿਆਂ ਦੇ ਖਿਲਾਫ਼ ਚਲਾਈ ਮੁਹਿੰਮ ਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ, ਮੁੱਖ ਅਫ਼ਸਰ ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਦੀ ਟੀਮ ਏਐਸਆਈ ਜਗਜੀਤ ਸਿੰਘ ਸਮੇਤ ਏਐਸਆਈ ਚਰਨਜੀਤ ਸਿੰਘ, ਸਿਪਾਹੀ ਜੋਬਨਪ੍ਰੀਤ ਸਿੰਘ ,ਸਿਪਾਹੀ ਸਾਹਿਬ ਸਿੰਘ ,ਸਿਪਾਹੀ ਕੰਵਲਦੀਪ ਸਿੰਘ ਵੱਲੋਂ 110 ਚਾਈਨਾ ਡੋਰ ਦੇ ਗੱਟੂ ਬਰਾਮਦ ਕਰਨ ਵਿੱਚ ਸਫ਼ਲਤਾ ਹਾਸ਼ਲ ਹੋਈ ਹੈ। ਪੁਲਿਸ ਪਾਰਟੀ  ਗਸ਼ਤ ਦੇ ਸਬੰਧ ਵਿੱਚ ਚੋਂਕ ਤੁੰਗ ਪਾਈ ਮੌਜ਼ੂਦ ਸੀ ਤਾਂ ਸੂਚਨਾਂ ਦੇ ਅਧਾਰ ਤੇ ਚਾਈਨਾ ਡੋਰ ਦੇ ਗੱਟੂ ਵੇਚਣ ਵਾਲੇ ਸ਼ੋਰਵ ਪੁੱਤਰ ਸੁਨੀਲ ਮਹਾਜਨ ਵਾਸੀ ਨਿਊ ਦਸ਼ਮੇਸ਼ ਨਗਰ ਜੋੜਾ ਫਾਟਕ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਦੀ ਕਰਿਆਨੇ ਦੀ ਦੁਕਾਨ ਵਿੱਚੋ 110 ਚਾਇਨਾ ਡੋਰ ਦੇ ਗੱਟੂ ਬ੍ਰਾਮਦ ਕੀਤੇ। ਇਸ ਤੇ ਮੁਕੱਦਮਾਂ ਨੰਬਰ 98 ਮਿਤੀ 19.12.2023 ਜੁਰਮ 188 ਆਈਪੀਸੀ, ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ। ਇਸ ਪਾਸੋਂ ਪੁੱਛਗਿੱਛ ਕਰਕੇ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆ ਬਾਰੇ ਪਤਾ ਲਗਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.