August 17, 2026

Justice News

ਅਵਾਮ ਦੀ ਆਵਾਜ਼

ਯੁਵਕ ਕਲੱਬ ਪਾਲਿਸੀ 2025’ ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਕੀਤੀ ਜਾਣੀ ਸਮੀਖਿਆ – ਡਿਪਟੀ ਕਮਿਸ਼ਨਰ ਲੁਧਿਆਣਾ

ਲੁਧਿਆਣਾ
( ਜਸਟਿਸ ਨਿਊਜ਼)
– ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਣੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿੱਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਇਹ ਫੈਸਲਾ ਲਿਆ ਗਿਆ ਹੈ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਗੈਰ ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ।
ਯੁਵਕ ਸੇਵਾਵਾਂ ਵਿਭਾਗ ਵੱਲੋਂ ਐਫੀਲੀਏਟਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀ ਹਦਾਇਤ ਕੀਤੀ ਗਈ ਹੈ ਕਿ ਉਹ ਜਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੇ ਦਫਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਨੋਟਿਸ ਦੀ ਪਾਲਣਾ ਹਿੱਤ ਮਿਤੀ 03-03-2026 ਦਿਨ ਮੰਗਲਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ (2023-24, 2024-25 ਅਤੇ 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਹਿਤ ਮੁਹੱਈਆ ਕਰਵਾਉਣ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਵੱਟਸਐਪ ਗਰੁੱਪ ਵਿੱਚ ਜਾਣਕਾਰੀ ਸਾਂਝੀ ਕਰਨ ਉਪਰੰਤ ਵੀ ਹਾਲੇ ਤੱਕ ਕਿਸੇ ਕਲੱਬ ਦੀ ਫਾਈਲ ਪ੍ਰਾਪਤ ਨਹੀਂ ਹੋਈ। ਵਧੇਰੇ ਜਾਣਕਾਰੀ ਲਈ ਇਸ ਮੋਬਾਈਲ ਨੰਬਰ 98554-01443 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵੱਲੋਂ ਕਾਰਗੁਜਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਵਿਭਾਗ ਕੋਲ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ।
ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਭਾਗ ਨਾਲ 978 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਜ਼ਿਆਦਾਤਰ ਕਲੱਬਾਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.