August 17, 2026

Justice News

ਅਵਾਮ ਦੀ ਆਵਾਜ਼

ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੋ ਰਹੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਦੀ ਅਪੀਲ

 

ਮੋਗਾ

(  ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜੋਰ ਯਤਨਸ਼ੀਲ ਹੈ, ਕਾਮਨ ਸਰਿਵਸ ਰਾਹੀਂ ਰੋਜਾਨਾ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਤੋਂ ਇਲਾਵਾ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਸਪਿੰਦਰ ਸਿੰਘ (ਆਈ.ਏ.ਐਸ.) ਨੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਜੀ.ਓ.ਜ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਸ ਯੋਜਨਾ ਤਹਿਤ ਹੋ ਰਹੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਹਨਾਂ ਮੀਟਿੰਗ ਵਿੱਚ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜਨਾਂ ਵਿੱਚ ਇਹ ਵਿਸ਼ੇਸ਼ ਕੈਂਪ ਜਾਰੀ ਹਨ।  ਮੋਗਾ ਜਿਲ੍ਹੇ ਵਿੱਚ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ 300 ਕਾਮਨ ਸਰਵਿਸ ਸੈਂਟਰਾਂ ਵਿਖੇ ਵੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਸਕਦੇ ਹਨ । ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਕੋਲ ਆਪਣਾ ਆਧਾਰ ਕਾਰਡ ਜਿਸ ਨਾਲ ਮੋਬਾਇਲ ਨੰਬਰ ਲਿੰਕ ਹੋਵੇ ਅਤੇ ਵੋਟਰ ਕਾਰਡ ਹੋਣਾ ਲਾਜਮੀ ਹੈ। ਜੇਕਰ ਕਿਸੇ ਪਰਿਵਾਰਕ ਮੈਂਬਰ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਜਨਮ ਸਰਟੀਫਿਕੇਟ ਲਾਜਮੀ ਹੈ।  ਉਹਨਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਵਿਸ਼ੇਸ਼ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਤਾਂ ਕਿ ਇਸ ਯੋਜਨਾ ਦਾ ਹਰੇਕ ਲੋੜਵੰਦ ਪਰਿਵਾਰ ਨੂੰ ਲਾਭ ਮਿਲ ਸਕੇ।

ਸ੍ਰ. ਜਸਪਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਐਮਪੈਨਲਡ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ।ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।  ਉਹਨਾਂ ਇਸ ਮੌਕੇ ਸੰਸਥਾਵਾਂ ਨੂੰ ਹੋਰ ਸਮਾਜ ਸੇਵਾ ਦੇ ਕੰਮਾਂ ਵਾਸਤੇ ਪ੍ਰੇਰਿਤ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵੀ ਐਨ.ਜੀ.ਓਜ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.