August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫਤਰ ਵੱਲੋਂ ਨਗਰ ਨਿਗਮ ਮੋਗਾ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

 

ਮੋਗਾ

(ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )

 ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਨਗਰ ਨਿਗਮ ਮੋਗਾ ਦੇ ਦਫ਼ਤਰ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਨਗਰ ਨਿਗਮ ਮੋਗਾ ਦੇ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ।ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਣ-ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ ‘ਤੇ ਜ਼ੋਰ ਦਿੱਤਾ ਗਿਆ। ਇਸ ਕੈਂਪ ਵਿੱਚ ਮੁੱਖ ਸੈਨੀਟਰੀ ਇੰਸਪੈਕਟਰ ਸੁਮਨ ਕੁਮਾਰ, ਸੀਨੀਅਰ ਸੈਨੀਟਰੀ ਅਫ਼ਸਰ ਰਣਜੀਤ ਸਿੰਘ , ਇਕਬਾਲ ਸਿੰਘ , ਗੁਰਪ੍ਰੀਤ ਸਿੰਘ , ਜਗਸੀਰ ਸਿੰਘ  ਅਤੇ ਨਗਰ ਨਿਗਮ ਮੋਗਾ ਦੇ ਹੋਰ ਅਧਿਕਾਰੀ ਵੀ ਹਾਜਰ ਸਨ।

 ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਵੱਲੋਂ ਸ਼ਮਸ਼ੇਰ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਰਾਜੇਸ਼ ਲੇਘਾ ਜੂਨੀਅਰ ਵਾਤਾਵਰਣ ਇੰਜੀਨੀਅਰ ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਣੀ ਅਤੇ ਸਿਹਤ ਸੰਬੰਧੀ ਗੰਭੀਰ ਖਤਰਿਆਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਠੋਸ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ।ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ-ਰਹਿਤ ਵਾਤਾਵਰਣ ਬਣਾਉਣ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.