August 17, 2026

Justice News

ਅਵਾਮ ਦੀ ਆਵਾਜ਼

ਮੁਸਲਿਮ ਭਾਈਚਾਰੇ ਵਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨਾਲ ਕੀਤੀ ਮੁਲਾਕਾਤ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਅੰਮ੍ਰਿਤਸਰ ਤੋਂ ਮੁਸਲਿਮ ਭਾਈਚਾਰੇ ਦੇ ਇੱਕ ਵਫ਼ਦ ਨੇ ਮਸਜਿਦ ਸਨਾਉਲਾ ਦੀ ਅਗਵਾਈ ਹੇਠ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਚੇਅਰਮੈਨ ਸਾਹਿਬ ਨੂੰ ਅੰਮ੍ਰਿਤਸਰ ਵਿਖੇ ਭਾਈਚਾਰੇ ਦੇ ਮੈਂਬਰਾਂ ਉੱਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਮਸਜਿਦ ਦੇ ਜਨਰਲ ਸਕੱਤਰ ਮੁਹੰਮਦ ਸੁਹੇਲ ਨਾਲ ਬਦਸਲੂਕੀ ਕੀਤੀ ਗਈ, ਉਨ੍ਹਾਂ ਦੀ ਦਾੜੀ ਪੁੱਟੀ ਗਈ ਅਤੇ ਉਨ੍ਹਾਂ ਨਾਲ ਬਹੁਤ ਮਾਰਕੁੱਟ ਕੀਤੀ ਗਈ। ਇਹ ਘਟਨਾ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਵਫਦ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਅੰਮ੍ਰਿਤਸਰ ਦੀ ਸਥਾਨਕ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਪੀੜਤ ਪਰਿਵਾਰ ਅਤੇ ਸਮੂਹ ਭਾਈਚਾਰਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਚੇਅਰਮੈਨ ਕੋਲ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਵਫ਼ਦ ਨੇ ਇਹ ਵੀ ਕਿਹਾ ਕਿ ਮਸਜਿਦ ਦੇ ਧਾਰਮਿਕ ਚਿੰਨਾਂ ਅਤੇ ਸੇਵਾਦਾਰਾਂ ਨਾਲ ਹੋਈ ਬਦਸਲੂਕੀ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਚੇਅਰਮੈਨ ਵੱਲੋਂ ਤੁਰੰਤ ਕਾਰਵਾਈ ਦੇ ਨਿਰਦੇਸ਼, ਭਾਈਚਾਰੇ ਵੱਲੋਂ ਤਸੱਲੀ ਦਾ ਪ੍ਰਗਟਾਵਾਂ ਵਫ਼ਦ ਦੀ ਗੱਲ ਧਿਆਨ ਨਾਲ ਸੁਣਨ ਤੋਂ ਬਾਅਦ ਜਤਿੰਦਰ ਮਸੀਹ ਗੌਰਵ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੰਮ੍ਰਿਤਸਰ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਅਨਿਆਇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਸਜਿਦ ਦੇ ਧਾਰਮਿਕ ਚਿੰਨਾਂ ਅਤੇ ਸੇਵਾਦਾਰਾਂ ਨਾਲ ਹੋਈ ਮਾਰਕੁੱਟ ਦੇ ਮਾਮਲੇ ਵਿੱਚ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਾਂਚ ਪਾਰਦਰਸ਼ੀ ਢੰਗ ਨਾਲ ਹੋਵੇਗੀ।ਚੇਅਰਮੈਨ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਮੁਸਲਿਮ ਭਾਈਚਾਰੇ ਦੇ ਵਫਦ ਨੇ ਤਸੱਲੀ ਪ੍ਰਗਟ ਕੀਤੀ ਅਤੇ ਉਮੀਦ ਜਤਾਈ ਕਿ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਦਖ਼ਲਅੰਦਾਜ਼ੀ ਨਾਲ ਮਾਮਲੇ ਦਾ ਹੱਲ ਨਿਕਲੇਗਾ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਜ਼ਬੂਤ ਸੰਦੇਸ਼ ਜਾਵੇਗਾ। ਭਾਈਚਾਰੇ ਨੇ ਸ਼ਾਂਤੀ ਅਤੇ ਭਰਾਵਾਂਚਾਰੇ ਨੂੰ ਕਾਇਮ ਰੱਖਣ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਉਮੀਦ ਜਤਾਈ।

Leave a Reply

Your email address will not be published. Required fields are marked *

Copyright © All rights reserved. | Newsphere by AF themes.