August 17, 2026

Justice News

ਅਵਾਮ ਦੀ ਆਵਾਜ਼

ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ ਨਜਾਇਜ ਅਸਲੇ ਸਮੇਤ ਦੋਸ਼ੀ ਗ੍ਰਿਫਤਾਰ

 

ਲੁਧਿਆਣਾ
( ਜਸਟਿਸ ਨਿਊਜ਼  )
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ, ਆਈ.ਪੀ.ਐਸ. ਜੀ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਹਰਪਾਲ ਸਿੰਘ, ਪੀ.ਪੀ.ਐਸ., ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ., ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਸ੍ਰੀ ਦੀਪ ਕਰਨ ਸਿੰਘ, ਪੀ.ਪੀ.ਐਸ., ਏ.ਸੀ.ਪੀ. ਡਿਟੈਕਟਿਵ–2 ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ INSP ਨਵਦੀਪ ਸਿੰਘ ਇੰਚਾਰਜ ਕਰਾਇਮ ਬ੍ਰਾਂਚ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਚੈਕਿੰਗ ਦੌਰਾਨ ਸੁੰਦਰ ਨਗਰ ਚੌਕ, 33 ਫੁੱਟਾ ਰੋਡ ਜਮਾਲਪੁਰ ਲੁਧਿਆਣਾ ਵਿਖੇ ਮੌਜੂਦ ASI ਅਮਰੀਕ ਸਿੰਘ ਨੂੰ ਖ਼ਾਸ ਇਤਲਾਹ ਮਿਲੀ ਕਿ ਰੋਹਿਤ ਕੁਮਾਰ ਉਰਫ ਕਾਕਾ ਪੁੱਤਰ ਲੇਟ ਸੋਹਨ ਲਾਲ ਵਾਸੀ ਮਕਾਨ ਨੰਬਰ 95, ਗਲੀ ਨੰਬਰ 4, ਸੁਰਜੀਤ ਕਲੋਨੀ, 33 ਫੁੱਟਾ ਰੋਡ ਥਾਣਾ ਜਮਾਲਪੁਰ ਲੁਧਿਆਣਾ ਨੇ ਆਪਣੇ ਪਾਸ ਨਜਾਇਜ ਅਸਲਾ ਰੱਖਿਆ ਹੋਇਆ ਹੈ ਅਤੇ ਗਲੀ ਨੰਬਰ 07 ਸੁਰਜੀਤ ਕਲੋਨੀ ਨੇੜੇ ਖਾਲੀ ਪਲਾਟ ਵਿੱਚ ਮੌਜੂਦ ਹੈ।ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 46 ਮਿਤੀ 27.02.2026 ਅਧੀਨ ਧਾਰਾ 25, 54, 59 Arms Act ਥਾਣਾ ਜਮਾਲਪੁਰ ਲੁਧਿਆਣਾ ਦਰਜ ਕਰਕੇ ਦੋਸ਼ੀ ਰੋਹਿਤ ਕੁਮਾਰ ਉਰਫ ਕਾਕਾ ਨੂੰ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਦੇ ਕਬਜ਼ੇ ਵਿਚੋਂ 01 ਨਜਾਇਜ ਪਿਸਟਲ .32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 02 ਰੌਂਦ .32 ਬੋਰ ਜਿੰਦਾ ਬਰਾਮਦ ਕੀਤੇ ਗਏ। ਦੋਸ਼ੀ ਪਰ ਪਹਿਲਾ ਵੀ Arms Act ਤਹਿਤ ਇੱਕ ਮੁਕੱਦਮਾ ਕਮਿਸ਼ਨਰੇਟ ਪੁਲਿਸ ਜਲੰਧਰ ਵਿੱਚ ਦਰਜ ਹੈ।ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਬਰਾਮਦ ਨਜਾਇਜ ਅਸਲੇ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.