ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਦੇ ਫ਼ੈਸਲੇ-10 ਮਾਰਚ ਨੂੰ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਹੋਵੇਗੀ ਇਤਿਹਾਸਿਕ ਰੈਲੀ : ਮਨਜੀਤ ਧਨੇਰ

(ਜਸਟਿਸ ਨਿਊਜ਼):
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿੱਚ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦਾ ਕਿਸਾਨ ਮਜ਼ਦੂਰ ਵਿਰੋਧੀ ਰਵੱਈਆ ਮੁੱਖ ਤੌਰ ਤੇ ਚਰਚਾ ਵਿੱਚ ਰਿਹਾ।
ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਦੇ ਖਿਲਾਫ 10 ਮਾਰਚ ਨੂੰ ਬਰਨਾਲਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂ ਅਤੇ ਵਰਕਰ ਇਸ ਮਹਾਂ ਰੈਲੀ ਵਿੱਚ ਵੱਧ ਚੜ ਕੇ ਸ਼ਾਮਿਲ ਹੋਣਗੇ।
ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਮੀਟਿੰਗ ਵਿੱਚ ਹੋਏ ਫੈਸਲੇ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਘੋਲਾਂ ਖਿਲਾਫ ਜਬਰ ਦੀ ਨੀਤੀ ਅਪਣਾਈ ਹੋਈ ਹੈ। ਪੰਜਾਬ ਸਰਕਾਰ ਨੇ ਪੁਲਿਸ ਨੂੰ ਖੁੱਲ੍ਹੀ ਛੁੱਟੀ ਦੇ ਕੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਪਿੰਡ ਤੇ ਕੀਤੇ ਗਏ ਜ਼ੁਲਮ ਤੋਂ ਇਲਾਵਾ ਕੁੱਲਰੀਆਂ ਜ਼ਮੀਨੀ ਘੋਲ ਵਿੱਚ ਬੀਕੇਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਸਮੇਤ ਹੋਰ ਆਗੂਆਂ ਤੇ ਝੂਠੇ ਕੇਸ ਪਾਏ ਹੋਏ ਹਨ ਅਤੇ ਇੱਕ ਕਿਸਾਨ ਵਰਕਰ ਨੂੰ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਅਤੇ ਟਰਾਂਸਪੋਰਟ ਕਾਮਿਆਂ ਦੇ ਆਗੂਆਂ ਨੂੰ ਵੀ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਪੰਜਾਬ ਸਰਕਾਰ ਦੀ ਇਸ ਚੁਣੌਤੀ ਦਾ ਜਵਾਬ ਦੇਣ ਲਈ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿਖੇ ਲਲਕਾਰ ਮਾਰਚ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲਿਆਂ ਦੇ ਆਗੂਆਂ ਅਤੇ ਵਰਕਰਾਂ ਦੀਆਂ ਇਸ ਮਾਰਚ ਵਿੱਚ ਪਹੁੰਚਣ ਲਈ ਡਿਊਟੀਆਂ ਲਾਈਆਂ ਗਈਆਂ
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮਗਨਰੇਗਾ ਕਾਨੂੰਨ ਨੂੰ ਭੰਗ ਕਰਨ ਦੀਆਂ ਚਾਲਾਂ ਅਸਲ ਵਿੱਚ ਬਹੁ ਕੌਮੀ ਕਾਰਪੋਰੇਸ਼ਨਾਂ ਦੇ ਹਿੱਤ ਪੂਰਨ ਲਈ ਕੀਤੀਆਂ ਜਾ ਰਹੀਆਂ ਹਨ। 23 ਮਾਰਚ ਦੇ ਸ਼ਹੀਦਾਂ ਨੇ ਸਾਮਰਾਜ ਦੀ ਇਸ ਲੁੱਟ ਖੋਹ ਤੋਂ ਮੁਕਤੀ ਲਈ ਹੀ ਆਪਣੀਆਂ ਸ਼ਹੀਦੀਆਂ ਦਿੱਤੀਆਂ ਸਨ। ਇਸ ਲਈ 23 ਮਾਰਚ ਨੂੰ ਇਹਨਾਂ ਨੀਤੀਆਂ ਦੇ ਖਿਲਾਫ ਅਤੇ ਇਹਨਾਂ ਦੀ ਜੰਮਣ ਭੋ ਸਾਮਰਾਜ ਦੇ ਖਿਲਾਫ ਸਾਮਰਾਜ ਵਿਰੋਧੀ ਦਿਵਸ ਮਨਾਇਆ ਜਾਵੇਗਾ।
ਮੀਟਿੰਗ ਵਿੱਚ ਪਿਛਲੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। 4 ਫਰਵਰੀ ਤੋਂ 11 ਫਰਵਰੀ ਤੱਕ ਦਰਜਨਾਂ ਪਿੰਡਾਂ ਵਿੱਚ ਨਰਿੰਦਰ ਮੋਦੀ, ਡੋਨਾਲਡ ਟਰੰਪ ਅਤੇ ਭਗਵੰਤ ਮਾਨ ਦੇ ਪੁਤਲੇ ਸਾੜਨ ਦੀ ਮੁਹਿੰਮ,12 ਫਰਵਰੀ ਦੀ ਇਤਿਹਾਸਿਕ ਹੜਤਾਲ ਅਤੇ 22 ਫਰਵਰੀ ਨੂੰ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਘਰਾਂ ਅਤੇ ਦਫਤਰਾਂ ਅੱਗੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ ਵਿੱਚ ਪੁਲਿਸ ਰਾਜ ਸਥਾਪਿਤ ਕਰਕੇ ਪੰਜਾਬ ਨੂੰ ਫਿਰ ਤੋਂ ਕਾਲੇ ਦੌਰ ਵੱਲ ਧੱਕਣ ਦੇ ਯਤਨਾਂ ਦਾ ਸਖਤ ਨੋਟਿਸ ਲਿਆ ਗਿਆ ਅਤੇ ਆਦੀਆਂ ਪਿੰਡ ਦੇ 19 ਸਾਲਾਂ ਨੌਜਵਾਨ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਤਲ ਵਿਰੋਧੀ ਘੋਲ ਦੀ ਹਮਾਇਤ ਕੀਤੀ ਗਈ।
ਮੀਟਿੰਗ ਨੇ ਮਤਾ ਪਾਸ ਕਰ ਕੇ ਅਮਰੀਕਾ ਵੱਲੋਂ ਦੂਜੇ ਦੇਸਾਂ ਦੀ ਲੁੱਟ ਖੋਹ ਕਰਨ ਲਈ ਵੈਨਜ਼ੂਏਲਾ ਤੇ ਹਮਲਾ ਕਰਨ, ਕਿਊਬਾ ਦੀ ਆਰਥਿਕ ਨਾਕਾਬੰਦੀ ਅਤੇ ਇਰਾਨ ਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ।ਮੀਟਿੰਗ ਵਿੱਚ ਗੁਰਦੇਵ ਸਿੰਘ ਮਾਂਗੇਵਾਲ, ਅੰਗਰੇਜ਼ ਸਿੰਘ ਭਦੌੜ, ਮੱਖਣ ਸਿੰਘ ਭੈਣੀ ਬਾਘਾ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਗੁਰਦੀਪ ਸਿੰਘ ਖੁੱਡੀਆਂ, ਗੁਲਜਾਰ ਸਿੰਘ ਕਬਰ ਵੱਛਾ , ਤਾਰਾ ਚੰਦ ਬਰੇਟਾ, ਜੁਗਰਾਜ ਸਿੰਘ ਹਰਦਾਸਪੁਰਾ, ਜਗਤਾਰ ਸਿੰਘ ਦੁੱਗਾਂ, ਜਸਵਿੰਦਰ ਬਿੰਦੂ ਸੁੰਨੜਵਾਲ , ਪ੍ਰਦੀਪ ਮੁਸਾਹਿਬ, ਹਰਮੀਤ ਸਿੰਘ, ਲਖਵੀਰ ਸਿੰਘ ਅਕਲੀਆ, ਹਰਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ ਮਹਿਰਾਜ, ਤਾਰਾ ਚੰਦ ਬਰੇਟਾ, ਗੁਰਦੀਪ ਸਿੰਘ ਖੁੱਡੀਆਂ, ਜਸਕਰਨ ਸਿੰਘ ਮੋਰਾਂਵਾਲੀ, ਬਲਜਿੰਦਰ ਸਿੰਘ ਵੜਿੰਗ, ਹਰਮੰਦਰ ਸਿੰਘ ਭਾਗੀ ਕੇ, ਦੇਵੀ ਰਾਮ ਰੰਘੜਿਆਲ, ਪਿੰਦਰ ਸਿੰਘ ਕੰਬੋਜ, ਬਲਵਿੰਦਰ ਸਿੰਘ ਫਾਜ਼ਿਲਕਾ, ਜਤਿੰਦਰ ਸਿੰਘ ਕੜਮਾਂ ਅਤੇ ਰਵਿੰਦਰ ਜੀਤ ਸਿੰਘ ਢੈਪਈ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin