August 17, 2026

Justice News

ਅਵਾਮ ਦੀ ਆਵਾਜ਼

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਲਗਾਇਆ ਸੈਮੀਨਾਰ

ਮੋਗਾ

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਿਸ ਨੀਲਮ ਅਰੋੜਾ ਜਿਲਾ ਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸ਼੍ਰੀਮਤੀ ਕਿਰਨ ਜਯੋਤੀ, ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਡਾ: ਸ਼ਾਮ ਲਾਲ ਥਾਪਰ ਕਾਲਜ ਆਫ ਨਰਸਿੰਗ ਦੇ ਸਹਿਯੋਗ ਨਾਲ ਥਾਪਰ ਕਾਲਜ ਮੋਗਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

  ਇਸ ਮੌਕੇ ਤੇ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਲੜਕੀਆਂ ਨੂੰ ਆਪਣੀ ਪੜਾਈ ਤੋਂ ਬਾਅਦ ਨੌਕਰੀ ਦੇ ਮਾਹੌਲ ਵਿੱਚ ਆਉਣ ਵਾਲੀਆਂ ਔਕੜਾਂ ਬਾਰੇ ਜਾਣੂ ਕਰਵਾਇਆ ਅਤੇ ਨੌਕਰੀ ਦੌਰਾਨ ਆਉਣ ਵਾਲੀਆਂ ਔਕੜਾਂ ਤੋਂ ਬਚਣ ਲਈ ਕੁੜੀਆਂ ਦੇ ਸਬੰਧ ਵਿੱਚ ਬਣੇ ਹੋਏ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਹਰ ਇੱਕ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਜਿਥੇ ਵੀ ਕੋਈ ਔਰਤ ਨੌਕਰੀ ਕਰਦੀ ਹੈ ਤਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਪਰ ਉਥੇ ਇੱਕ ਕਮੇਟੀ ਬਣਾਈ ਜਾਂਦੀ ਹੈ ਜੋ ਕਿ ਕੁੜੀਆਂ ਦੀ ਜਿਨਸੀ ਸੁਰੱਖਿਆ ਲਈ ਬਣਾਈ ਜਾਂਦੀ ਹੈ ਜਿਸ ਦਾ ਮੁੱਖ ਮੰਤਵ ਕੁੜੀਆਂ ਨੂੰ ਕੰਮ ਕਰਨ ਵਿੱਚ ਪੇਸ਼ ਆਉਣ ਵਾਲੀਆਂ ਦਿੱਕਤਾਂ ਨਾਲ ਨਜਿੱਠਣਾ ਹੈ।

  ਇਸ ਮੌਕੇ ਤੇ ਸ਼੍ਰੀਮਤੀ ਕਿਰਨ ਜਯੋਤੀ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਉਨ੍ਹਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਕਿ ਕੋਈ ਵੀ ਔਰਤ ਮੁਫਤ ਕਾਨੂੰਨੀ ਸਹਾਇਤਾ ਲੈਣ ਦੀ ਹੱਕਦਾਰ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਾਲਸਾ ਵੱਲੋਂ ਜਾਰੀ ਕੀਤਾ ਗਿਆ ਟੋਲ ਫਰੀ ਨੰਬਰ 15100 ਬਾਰੇ ਵੀ ਦੱਸਿਆ। ਇਸ ਮੌਕੇ ਤੇ ਮਿਸ ਸ਼ਿਲਪੀ ਗੁਪਤਾ, ਸੀ.ਜੇ.ਐੱਮ, ਮੋਗਾ ਨੇ ਵੀ ਔਰਤਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੜਾਈ ਲਿਖਾਈ ਔਰਤਾਂ ਲਈ ਜਿੰਦਗੀ ਵਿੱਚ ਅੱਗੇ ਵਧਣ ਲਈ ਬਹੁਤ ਜਰੂਰੀ ਹੈ, ਜਿਸ ਨਾਲ ਔਰਤਾਂ ਆਤਮ ਨਿਰਭਰ ਬਣ ਸਕਦੀਆਂ ਹਨ ਅਤੇ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਆ ਸਕਦੀਆਂ ਹਨ।

  ਅੰਤ ਵਿੱਚ ਕਾਲਜ ਦੇ ਡਾਇਰੈਕਟਰ ਸਾਹਿਬ ਨੇ ਮਿਸ ਕਿਰਨ ਜਯੋਤੀ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦਾ ਕਾਲਜ ਵਿਖੇ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.