ਹਰਿਆਣਾ ਖ਼ਬਰਾਂ

ਸਰਕਾਰ ਨੇ ਵੱਖ-ਵੱਖ ਸਕੀਮਾਂ ਤਹਿਤ ਲਾਭਕਾਰਾਂ ਦੇ ਖਾਤਿਆਂ ਵਿੱਚ ਪਹੁੰਚਾਏ 3,309 ਕਰੋੜ ਰੁਪਏ – ਮੁੱਖ ਮੰਤਰੀ

602 ਗਊਸ਼ਾਲਾਵਾਂ ਨੂੰ 68 ਕਰੋੜ ਰੁਪਏ, 35 ਲੱਖ ਮਹਿਲਾਵਾਂ ਨੂੰ 1,357 ਕਰੋੜ ਰੁਪਏ ਅਤੇ ਸਮਾਜਿਕ ਸੁਰੱਖਿਆ ਸਮੇਤ ਹੋਰ ਸਕੀਮਾਂ ਤਹਿਤ 1,884 ਕਰੋੜ ਰੁਪਏ ਜਾਰੀ

ਚੰਡੀਗੜ੍ਹ

( ਜਸਟਿਸ ਨਿਊਜ਼   )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਪਣੇ ਹਰ ਸੰਕਲਪ ਨੂੰ ਪੂਰੀ ਵਚਨਬੱਧਤਾ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਵਿਜ਼ਨ ‘ਵਿਕਸਿਤ ਭਾਰਤ’ ਦਾ ਵਿਜ਼ਨ ਹੈ ਅਤੇ ਉਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੀ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਅੱਜ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਬੋਲ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਵਚਨਬੱਧਤਾ ਦੀ ਹੀ ਮਿਸਾਲ ਹੈ ਕਿ ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਸਕੀਮਾਂ ਤਹਿਤ ਵੱਡੀ ਰਾਸ਼ੀ ਸਿੱਧੀ ਲਾਭਕਾਰਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 3 ਮਾਰਚ 2026 ਨੂੰ ਹਰਿਆਣਾ ਰਾਜ ਦੀਆਂ 602 ਗਊਸ਼ਾਲਾਵਾਂ ਨੂੰ 68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

            ਉਨ੍ਹਾਂ ਨੇ ਸਦਨ ਨੂੰ ਜਾਣੂ ਕਰਵਾਇਆ ਕਿ 8 ਮਾਰਚ 2026 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਰਾਜ ਸਰਕਾਰ ਵੱਲੋਂ 35 ਲੱਖ ਮਹਿਲਾਵਾਂ ਨੂੰ ਵੱਖ-ਵੱਖ ਸਕੀਮਾਂ ਤਹਿਤ 1,357 ਕਰੋੜ ਰੁਪਏ ਜਾਰੀ ਕੀਤੇ ਗਏ।

ਮੁੱਖ ਮੰਤਰੀ ਨੇ ਦੱਸਿਆ ਕਿ 9 ਮਾਰਚ 2026 ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਲ-ਨਾਲ ਵੱਖ-ਵੱਖ ਸਕੀਮਾਂ ਤਹਿਤ 1,884 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਵਿੱਚ ਬੁਢਾਪਾ ਪੈਨਸ਼ਨ, ਦਿਆਲੂ ਯੋਜਨਾ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸਮੇਤ ਹੋਰ ਸਕੀਮਾਂ ਦੇ ਲਾਭਕਾਰਾਂ ਨੂੰ ਲਾਭ ਪ੍ਰਦਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਰਾਜ ਸਰਕਾਰ ਨੇ ਵੱਖ-ਵੱਖ ਸਕੀਮਾਂ ਰਾਹੀਂ ਹਰਿਆਣਾ ਰਾਜ ਦੇ ਲਾਭਕਾਰਾਂ ਦੇ ਖਾਤਿਆਂ ਵਿੱਚ ਕੁੱਲ 3,309 ਕਰੋੜ ਰੁਪਏ ਸਿੱਧੇ ਪਹੁੰਚਾਉਣ ਦਾ ਕੰਮ ਕੀਤਾ ਹੈ। ਇਹ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸਰਕਾਰ ਦੀ ਵਚਨਬੱਧਤਾ ਅਤੇ ਜਨ ਭਲਾਈ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਸਦਨ ਵਿੱਚ ਇਹ ਵੀ ਘੋਸ਼ਣਾ ਕੀਤੀ ਕਿ ਹਾਲ ਹੀ ਵਿੱਚ ਜੀਂਦ ਜ਼ਿਲ੍ਹੇ ਦੇ ਸਫੀਦੋਂ ਵਿੱਚ ਹੋਏ ਹਾਦਸੇ ਦੀ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜਿਨ੍ਹਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਦੋਂ ਕਿ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

************

ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਦਾ ਬੇਵਕਤੀ ਦਿਹਾਂਤ ਪੂਰੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ: ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸਫੀਦੋਂ ਖੇਤਰ ਵਿੱਚ ਹੋਏ ਦਰਦਨਾਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੀਆਂ ਮਹਿਲਾਵਾਂ ਦੇ ਦਿਹਾਂਤ ਤੇ ਪ੍ਰਗਟਾਇਆ ਸੋਗ

ਚੰਡੀਗੜ੍ਹ

,( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਦਨ ਵਿੱਚ ਸੋਗ ਮਤਾ ਪੜ੍ਹਦਿਆਂ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਅਤੇ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ 7 ਮਹਿਲਾਵਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਸੋਗ ਗ੍ਰਸਤ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਿਮੇਵਾਰੀਆਂ ਨਿਭਾਉਂਦੇ ਹੋਏ ਅਦੁੱਤੀ ਸਾਹਸ ਅਤੇ ਸਮਰਪਣ ਦਾ ਸਬੂਤ ਦਿੱਤਾ। ਉਨ੍ਹਾਂ ਦਾ ਬੇਵਕਤੀ ਦਿਹਾਂਤ ਪੂਰੇ ਦੇਸ਼ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਬਹਾਦਰ ਸੈਨਿਕਾਂ ਦੀ ਕੁਰਬਾਨੀ ਅਤੇ ਬਲੀਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

मुख्यमंत्री ने जींद जिले के सफीदों क्षेत्र में हुए हादसे में 7 महिलाओं की मृत्यु पर भी गहरा दुःख व्यक्त किया। उन्होंने कहा कि यह अत्यंत दुखद और हृदयविदारक घटना है, जिसने पूरे प्रदेश को शोकाकुल कर दिया है। उन्होंने शोक संतप्त परिवारों के प्रति अपनी गहरी संवेदनाएँ व्यक्त करते हुए ईश्वर से दिवंगत आत्माओं की शांति तथा परिजनों को इस कठिन समय में धैर्य और संबल प्रदान करने की प्रार्थना की।

ਮੁੱਖ ਮੰਤਰੀ ਨੇ ਜੀਂਦ ਜ਼ਿਲ੍ਹੇ ਦੇ ਸਫੀਦੋਂ ਖੇਤਰ ਵਿੱਚ ਹੋਏ ਹਾਦਸੇ ਵਿੱਚ 7 ਮਹਿਲਾਵਾਂ ਦੀ ਮੌਤ ‘ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਜਿਸ ਨੇ ਪੂਰੇ ਸੂਬੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਉਨ੍ਹਾਂ ਨੇ ਸੋਗ ਗ੍ਰਸਤ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਪਰਿਵਾਰਾਂ ਨੂੰ ਇਸ ਔਖੀ ਘੜੀ ਵਿੱਚ ਹੌਂਸਲਾ ਅਤੇ ਬਲ ਬਖਸ਼ਣ ਦੀ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੋਗ ਪ੍ਰਗਟ ਕੀਤਾ। ਵਿਧਾਇਕ ਸ੍ਰੀ ਬੀ ਬੀ ਬਤਰਾ ਨੇ ਆਪਣੀ ਪਾਰਟੀ ਵੱਲੋਂ ਵਿਛੜੀਆਂ ਰੂਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ।

ਸਦਨ ਵਿੱਚ ਸਾਰੀਆਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

*********

ਮੁੱਖ ਮੰਤਰੀ ਨੇ ਇੱਕ ਕਲਿੱਕ ਨਾਲ ਲਾਭਪਾਤਰੀਆਂ ਨੂੰ ਭੇਜੇ 1884 ਕਰੋੜ ਰੁਪਏ

ਕਿਹਾਹਰ ਵਰਗ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕ ਰਹੀ ਹੈ ਸੂਬਾ ਸਰਕਾਰ

ਚੰਡੀਗੜ੍ਹ

( ਜਸਟਿਸ ਨਿਊਜ਼  )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੱਖਾਂ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਬਟਨ ਦਬਾ ਕੇ ਇੱਕ ਕਲਿੱਕ ਰਾਹੀਂ ਕਰੀਬ 1884 ਕਰੋੜ ਰੁਪਏ ਦੀ ਰਕਮ ਡੀਬੀਟੀ (DBT) ਦੇ ਰਾਹੀਂ ਭੇਜੀ।

ਮੁੱਖ ਮੰਤਰੀ ਨੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਦੀ ਡਬਲ ਇੰਜਣ ਸਰਕਾਰ ਸੂਬੇ ਦੇ ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਗਰੀਬਾਂ ਸਮੇਤ ਹਰ ਵਰਗ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕ ਰਹੀ ਹੈ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜ਼ਦ ਸਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਿਰਸਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਔਰਤਾਂ ਨਾਲ ਸਬੰਧਤ ਵੱਖ-ਵੱਖ ਸਕੀਮਾਂ ਦੀ 1357 ਕਰੋੜ ਰੁਪਏ ਦੀ ਰਕਮ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਸੀ, ਅੱਜ 1884 ਕਰੋੜ ਰੁਪਏ ਦੀ ਰਕਮ ਭੇਜੀ ਗਈ ਹੈ।

ਉਨ੍ਹਾਂ ਦੱਸਿਆ ਕਿ ਅੱਜ ਸੇਵਾ ਵਿਭਾਗ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਤਹਿਤ 842 ਕਰੋੜ 92 ਲੱਖ ਰੁਪਏ ਦੀ ਰਕਮ ਸਿੱਧੀ 26 ਲੱਖ 12 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਾਈ ਗਈ ਹੈ। ਇਨ੍ਹਾਂ ਵਿੱਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗਜਨ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਖਰੀਫ-2025 ਦੀਆਂ ਫਸਲਾਂ ਲਈ ਕਿਸਾਨਾਂ ਨੂੰ ਬੀਮਾ ਕਲੇਮ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 1 ਲੱਖ 67 ਹਜ਼ਾਰ 460 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 711 ਕਰੋੜ 69 ਲੱਖ ਰੁਪਏ ਦੀ ਬੀਮਾ ਰਕਮ ਵੰਡੀ ਗਈ ਹੈ। ਇਸ ਨੂੰ ਮਿਲਾ ਕੇ ਸੂਬੇ ਵਿੱਚ ਪਿਛਲੇ 11 ਸਾਲਾਂ ਵਿੱਚ ਕਿਸਾਨਾਂ ਨੂੰ ਫ਼ਸਲ ਦੇ ਮੁਆਵਜ਼ੇ ਅਤੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਹੁਣ ਤੱਕ 16 ਹਜ਼ਾਰ 160 ਕਰੋੜ ਰੁਪਏ ਦੀ ਰਕਮ ਦਿੱਤੀ ਜਾ ਚੁੱਕੀ ਹੈ। ਜਦਕਿ ਪਿਛਲੀ ਕਾਂਗਰਸ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ਼ 1 ਹਜ਼ਾਰ 138 ਕਰੋੜ ਰੁਪਏ ਦੀ ਮੁਆਵਜ਼ਾ ਰਕਮ ਜਾਰੀ ਕੀਤੀ ਗਈ ਸੀ। ਇੰਨਾ ਹੀ ਨਹੀਂ, ਕਾਂਗਰਸ ਸਰਕਾਰ ਕਿਸਾਨਾਂ ਦਾ 269 ਕਰੋੜ ਰੁਪਏ ਦਾ ਮੁਆਵਜ਼ਾ ਬਕਾਇਆ ਛੱਡ ਕੇ ਚਲੀ ਗਈ ਸੀ, ਜਿਸ ਨੂੰ ਮੌਜੂਦਾ ਸਰਕਾਰ ਨੇ ਸਾਲ 2014 ਵਿੱਚ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਾਰੀ ਕੀਤਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆੜ੍ਹਤੀਆਂ ਨੂੰ ਦਿੱਤਾ ਜਾਣ ਵਾਲਾ ਵਾਧੂ ਕਮਿਸ਼ਨ ਵੀ ਅੱਜ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਅਨਾਜ ‘ਤੇ ਆੜ੍ਹਤੀਆਂ ਨੂੰ ਕਣਕ ‘ਤੇ 46 ਰੁਪਏ ਪ੍ਰਤੀ ਕੁਇੰਟਲ, ਝੋਨੇ ‘ਤੇ 45 ਰੁਪਏ 88 ਪੈਸੇ ਅਤੇ ਬਾਜਰੇ ‘ਤੇ 11 ਰੁਪਏ 75 ਪੈਸੇ ਪ੍ਰਤੀ ਕੁਇੰਟਲ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਂਦਾ ਹੈ। ਖਰੀਫ ਸੀਜ਼ਨ 2025-26 ਦੌਰਾਨ ਆੜ੍ਹਤੀਆਂ ਨੂੰ ਕੁੱਲ ਲਗਭਗ 239 ਕਰੋੜ 28 ਲੱਖ ਰੁਪਏ ਦੀ ਰਕਮ ਦਿੱਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਆੜ੍ਹਤੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹਾੜ੍ਹੀ-ਸਾਉਣੀ ਸੀਜ਼ਨ 2024-25 ਤੋਂ ਕਣਕ, ਝੋਨੇ ਅਤੇ ਬਾਜਰੇ ‘ਤੇ ਆੜ੍ਹਤੀਆਂ ਨੂੰ 55 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਕਮਿਸ਼ਨ ਦੇਣ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਅਨੁਸਾਰ ਅੱਜ ਸੂਬਾ ਸਰਕਾਰ ਵੱਲੋਂ ਝੋਨੇ ਅਤੇ ਬਾਜਰੇ ‘ਤੇ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਕਮਿਸ਼ਨ ਤੋਂ ਇਲਾਵਾ ਬਾਕੀ ਰਕਮ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਅੱਜ ਸੂਬੇ ਦੇ 11,199 ਆੜ੍ਹਤੀਆਂ ਨੂੰ ਕੁੱਲ 56 ਕਰੋੜ 97 ਲੱਖ ਰੁਪਏ ਦੀ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਦਿਆਲੂ ਯੋਜਨਾ ਤਹਿਤ 5409 ਲਾਭਪਾਤਰੀਆਂ ਨੂੰ 205.42 ਕਰੋੜ ਅਤੇ “ਆਵਾਸ ਸਭੀ ਕੇ ਲੀਏ” (ਸਭ ਲਈ ਰਿਹਾਇਸ਼) ਯੋਜਨਾ ਤਹਿਤ 12353 ਪਰਿਵਾਰਾਂ ਨੂੰ 67 ਕਰੋੜ ਰੁਪਏ ਦੀ ਰਕਮ ਵੰਡੀ ਗਈ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਵਿਵਸਥਾ ਵਿੱਚ ਤਬਦੀਲੀ ਕਰਦੇ ਹੋਏ ‘ਪ੍ਰੋ-ਐਕਟਿਵ ਮਾਡਲ’ ਅਪਣਾਇਆ ਹੈ। ਇਸ ਦੇ ਤਹਿਤ ਪਰਿਵਾਰ ਪਛਾਣ ਪੱਤਰ ਡੇਟਾਬੇਸ ਦੇ ਆਧਾਰ ‘ਤੇ ਪਾਤਰਤਾ ਖੁਦ ਨਿਰਧਾਰਿਤ ਹੁੰਦੀ ਹੈ ਅਤੇ ਯੋਗ ਨਾਗਰਿਕਾਂ ਨੂੰ ਦਫਤਰਾਂ ਦੇ ਚੱਕਰ ਕੱਟੇ ਬਿਨਾਂ ਅਤੇ ਬਿਨਾਂ ਬਿਨੈ ਕੀਤੇ ਘਰ ਬੈਠੇ ਹੀ ਭੱਤੇ ਦਾ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਕੀਤਾ ਜਾ ਰਿਹਾ ਇਹ ਭੁਗਤਾਨ ਰਾਜ ਸਰਕਾਰ ਦੀ ਪਾਰਦਰਸ਼ਤਾ ਅਤੇ ਸੁਸ਼ਾਸਨ ਪ੍ਰਤੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਨਾਲ ਇਹ ਯਕੀਨੀ ਹੋ ਰਿਹਾ ਹੈ ਕਿ ਰਾਜ ਦੀ ਸਹਾਇਤਾ ਹਰ ਲੋੜਵੰਦ ਤੱਕ ਸਮੇਂ ਸਿਰ ਪਹੁੰਚੇ।

ਇਸ ਮੌਕੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ, ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਰਾਜਾ ਸ਼ੇਖਰ ਵੁੰਡਰੂ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਜੀ. ਅਨੁਪਮਾ, ਹਰਿਆਣਾ ਮੱਛੀ ਪਾਲਣ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀ ਡੀ. ਸੁਰੇਸ਼, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀ ਪੰਕਜ ਅਗਰਵਾਲ, “ਆਵਾਸ ਸਭੀ ਕੇ ਲੀਏ” ਵਿਭਾਗ ਦੇ ਕਮਿਸ਼ਨਰ ਮੁਹੰਮਦ ਸ਼ਾਈਨ, ਡਾਇਰੈਕਟਰ ਜਨਰਲ ਜੇ. ਗਣੇਸ਼ਨ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਕੇ. ਮਕਰੰਦ ਪਾਂਡੁਰੰਗ, ਖੁਰਾਕ, ਨਾਗਰਿਕ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਅੰਸ਼ਜ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਨਰਲ ਸ਼੍ਰੀ ਰਾਜਨਰਾਇਣ ਕੌਸ਼ਿਕ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ (ਪ੍ਰਸ਼ਾਸਨਿਕ) ਸ਼੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਆਤਰੇ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ਦ ਸਨ।

*****************

ਹਰਿਆਣਾ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ

ਚੰਡੀਗੜ੍ਹ

(  ਜਸਟਿਸ ਨਿਊਜ਼ )

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਦੀ ਮੀਟਿੰਗ 24 ਮਾਰਚ ਨੂੰ ਸਵੇਰੇ 11:00 ਵਜੇ ਹਰਿਆਣਾ ਸਿਵਲ ਸਕੱਤਰੇਤ ਸਥਿਤ ਚੌਥੀ ਮੰਜਿਲ ‘ਤੇ ਬੁਲਾਈ ਗਈ ਹੈ।

          ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧ ਦੀ ਸੂਚਨਾ ਜਾਰੀ ਕੀਤੀ ਗਈ ਹੈ।

ਆਪ ਅਤੇ ਕਾਂਗਰਸ ਦਾ ਚੋਣਵੀਂ -ਰੇਵੜੀ ਵੰਡਣ ਦਾ ਸੱਭਿਆਚਾਰ ਰਿਹਾ ਹੈ: ਨਾਇਬ ਸਿੰਘ ਸੈਣੀ

ਕਿਹਾਆਪ ਪਾਰਟੀ ਦਾ ਪੰਜਾਬ ਵਿੱਚ ਵੀ ਦਿੱਲੀ ਵਾਲਾ ਹਾਲ ਹੋਵੇਗਾ

ਮੋਦੀ ਹੀ ਬਣਾਉਣਗੇ ਪੰਜਾਬ ਨੂੰ ਨੰਬਰ ਇਕ ਸੂਬਾ

ਚੰਡੀਗੜ੍ਹ,

(ਜਸਟਿਸ ਨਿਊਜ਼ )

(  ਜਸਟਿਸ ਨਿਊਜ਼)

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੀ ਆਪ ਸਰਕਾਰ ‘ਤੇ ਚੋਣਵੀਂ- ਰੇਵੜੀ ਵੰਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉੱਥੋਂ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਨੇ ਸੱਤਾ ਤਬਦੀਲੀ ਦਾ ਮਨ ਬਣਾ ਲਿਆ ਹੈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜ਼ਦ ਸਨ।

ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਪੰਜਾਬ ਦੀ ਆਪ ਸਰਕਾਰ ਵੱਲੋਂ ਬਜਟ ਵਿੱਚ ਐੱਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਹੋਰ ਔਰਤਾਂ ਨੂੰ 1000 ਰੁਪਏ ਦੇਣ ਦੇ ਐਲਾਨ ਦੇ ਸਵਾਲ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਨੇੜੇ ਦੇਖ ਕੇ ਆਪ ਸਰਕਾਰ ਰੇਵੜੀਆਂ ਵੰਡ ਰਹੀ ਹੈ, ਪਰ ਇਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਪੰਜਾਬ ਦੀ ਜਨਤਾ ਸੱਤਾ ਤਬਦੀਲੀ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚਾਹੇ ਪਹਿਲਾਂ ਕਾਂਗਰਸ ਦੀ ਸਰਕਾਰ ਰਹੀ ਹੋਵੇ ਜਾਂ ਮੌਜੂਦਾ ਆਪ ਪਾਰਟੀ ਦੀ ਸਰਕਾਰ, ਇਨ੍ਹਾਂ ਦਾ ਇਤਿਹਾਸ ਚੋਣਾਂ ਵੇਲੇ ਜੁਮਲੇ ਛੱਡਣ ਅਤੇ ਰੇਵੜੀਆਂ ਵੰਡਣ ਦਾ ਰਿਹਾ ਹੈ।

ਸ੍ਰੀ ਸੈਣੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੀ ਚੋਣਾਂ ਸਮੇਂ ਲੋਕ-ਲੁਭਾਉਣੇ ਐਲਾਨ ਕਰਦੇ ਸਨ, ਜਿਹਾ ਹਾਲ ਉਨ੍ਹਾਂ ਦਾ ਹੋਇਆ ਹੈ, ਉਹੀ ਹਾਲ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਦਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਦੇ ਲੋਕ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਤਾਂ ਉਹ ਦੱਸਦੇ ਹਨ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਣਾਈ ਗਈ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦੇਣ ਵਿੱਚ ਪੰਜਾਬ ਦੀ ਆਪ ਸਰਕਾਰ ਅੜਿੱਕੇ ਡਾਹ ਰਹੀ ਹੈ। ਪਾਤਰ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲ ਪਾ ਰਿਹਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ‘ਤੇ ਪਿਛਲੇ ਦਿਨੀਂ ਉਨ੍ਹਾਂ ਦੇ ਪੰਜਾਬ ਰਾਜ ਦੇ ਦੌਰੇ ਦੌਰਾਨ ਹੋਏ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹਰਿਆਣਾ ਆਉਣ ‘ਤੇ ਉਨ੍ਹਾਂ ਦੇ ਮੁੱਖ ਮੰਤਰੀ ਦੇ ਪ੍ਰੋਟੋਕੋਲ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਪੂਰਾ ਆਦਰ-ਸਨਮਾਨ ਦਿੱਤਾ ਜਾਂਦਾ ਹੈ।

ਉਨ੍ਹਾਂ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਬਰਸਾ ਕੇ ਮਹਿਲਾ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਦਕਿ ਹਰਿਆਣਾ ਸਰਕਾਰ ਨੇ ਸਿਰਸਾ ਵਿੱਚ ਰਾਜ ਪੱਧਰੀ ਸਮਾਗਮ ਕਰਕੇ ਉਨ੍ਹਾਂ ਨੂੰ ਵੱਖ-ਵੱਖ ਯੋਜਨਾਵਾਂ ਦੀ ਕਰੋੜਾਂ ਰੁਪਏ ਦੀ ਰਕਮ ਡੀ.ਬੀ.ਟੀ. (DBT) ਰਾਹੀਂ ਭੇਜ ਕੇ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦਾ ਕੰਮ ਕੀਤਾ।

ਬਜ਼ੁਰਗਾਂ ਦੀ ਪੈਨਸ਼ਨ ਦੇ ਮਾਮਲੇ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਵਿੱਚ ਬਜ਼ੁਰਗਾਂ ਦੀ ਆਮਦਨ ਦੀ ਸੀਮਾ 60 ਹਜ਼ਾਰ ਰੁਪਏ ਨਿਰਧਾਰਿਤ ਕਰਕੇ ਗਰੀਬ ਬਜ਼ੁਰਗਾਂ ਦਾ ਅਪਮਾਨ ਕਰਕੇ ਉਨ੍ਹਾਂ ਨੂੰ ਇਸ ਸਨਮਾਨ ਭੱਤੇ ਤੋਂ ਵਾਂਝੇ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਹਰਿਆਣਾ ਵਿੱਚ ਇਹ ਆਮਦਨ ਸੀਮਾ 3 ਲੱਖ ਰੁਪਏ ਹੈ ਤਾਂ ਜੋ ਵੱਧ ਤੋਂ ਵੱਧ ਬਜ਼ੁਰਗ ਇਸ ਬੁਢਾਪਾ ਸਨਮਾਨ ਭੱਤੇ ਦਾ ਲਾਭ ਚੁੱਕ ਸਕਣ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਪ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਹਟਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਵਾਂਗ ਪੰਜਾਬ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਨੰਬਰ ਇਕ ਸੂਬਾ ਬਣਾਵਾਂਗੇ।

ਉਨ੍ਹਾਂ ਟੀ-20 ਵਰਲਡ ਕੱਪ ਵਿੱਚ ਭਾਰਤ ਦੀ ਜਿੱਤ ‘ਤੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਸ੍ਰੀ ਸੈਣੀ ਨੇ ਪੱਛਮੀ ਬੰਗਾਲ ਦੌਰੇ ਦੌਰਾਨ ਉੱਥੋਂ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦਾ ਸਨਮਾਨ ਨਾ ਕਰਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਦੇਸ਼ ਦੇ ਸਰਵਉੱਚ ਅਹੁਦੇ ‘ਤੇ ਬਿਰਾਜਮਾਨ ਹਨ, ਸਾਰਿਆਂ ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ।

Leave a Reply

Your email address will not be published.

*

HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin