August 17, 2026

Justice News

ਅਵਾਮ ਦੀ ਆਵਾਜ਼

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਨੇ 6 ਲੱਖ ਰੁਪਏ ਹੋਣਹਾਰ ਵਿਦਿਆਰਥੀਆਂ ਲਈ ਦਿੱਤੇ

ਫਗਵਾੜਾ

(ਸ਼ਿਵ ਕੌੜਾ)

ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਚੈਰੀਟੇਬਲ ਟਰੱਸਟ ਫਗਵਾੜਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਗਵਾੜਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਉਹਨਾਂ ਵਿਦਿਆਰਥੀਆਂ ਨੂੰ ਜਿਹਨਾਂ ਬੋਰਡ ਪ੍ਰੀਖਿਆਵਾਂ ਵਿੱਚ 80 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ਹਨ, 6 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ, ਜਿਸਦਾ ਚੈੱਕ ਅਮਰਜੀਤ ਸਿੰਘ ਪ੍ਰਬੰਧਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਨੇ ਮਲਕੀਅਤ ਸਿੰਘ ਰਗਬੋਤਰਾ ਪ੍ਰਧਾਨ ਬਲੱਡ ਬੈਂਕ ਅਤੇ ਜਨਰਲ ਸਕੱਤਰ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੂੰ ਦਿੱਤਾ। ਕੇ.ਕੇ. ਸਰਦਾਨਾ ਚੇਅਰਮੈਨ ਬਲੱਡ ਬੈਂਕ ਅਤੇ ਪ੍ਰਧਾਨ ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਅਤੇ ਪ੍ਰੋ: ਜਸਵੰਤ ਸਿੰਘ ਮੈਂਬਰ ਸਕਾਲਰਸ਼ਿਪ ਕਮੇਟੀ ਨੇ ਸ. ਚਰਨਜੀਤ ਸਿੰਘ ਬਾਸੀ ਮੈਮੋਰੀਅਲ ਟਰੱਸਟ ਫਗਵਾੜਾ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਹ ਰਕਮ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਸਮਾਗਮ ਦੌਰਾਨ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.