October 1, 2026

Justice News

ਅਵਾਮ ਦੀ ਆਵਾਜ਼

ਮਿਸ਼ਨ “ਆਤਮ ਨਿਰਭਰਤਾ” ਤਹਿਤ ਕਿਸਾਨ ਦਾਲਾਂ ਦੀਆਂ ਫਸਲਾਂ ਹੇਠ ਰਕਬਾ ਵਧਾਉਣ-ਡਿਪਟੀ ਕਮਿਸ਼ਨਰ

ਮੋਗਾ
ਮਨਪ੍ਰੀਤ ਸਿੰਘ /ਗੁਰਜੀਤ ਸੰਧੂ(  )
ਮਿਸ਼ਨ “ਆਤਮ ਨਿਰਭਰਤਾ” ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ ਦਾ ਬੀਜ ਕਿਸਮ ਐਸ.ਐਮ.ਐਲ-1827 ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 26 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 95 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ, ਫਸਲੀ ਵਿੰਭਿਨਤਾ ਅਪਨਾਉਣ ਅਤੇ ਦਿਨੋ ਦਿਨ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਲਈ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ ਦੀ ਬਿਜਾਈ ਕਰਨ।ਡਾ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਐਸ.ਐਮ.ਐਲ 1827, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲ਼ੋ ਸਿਫਾਰਸ਼ ਕੀਤੀ ਗਈ ਕਿਸਮ ਹੈ। ਇਸ ਦਾ ਪ੍ਰਤੀ ਏਕੜ 12 ਕਿਲੋ ਬੀਜ ਪੈਂਦਾ ਹੈ ਅਤੇ ਇਸ ਦਾ ਔਸਤਨ ਝਾੜ 5 ਕੁਇੰਟਲ ਪ੍ਰਤੀ ਏਕੜ ਹੈ।
ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਇਹ ਕਿਸਮ ਪੀਲੀ ਚਿੱਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੇ ਸਮਰੱਥਹੈ। ਇਸ ਕਿਸਮ ਦੀ ਬਿਜਾਈ ਦਾ ਢੁੱਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ। ਦਾਲਾਂ ਦੀ ਖੇਤਰੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮੱਦਦ ਕਰਦੀ ਹੈ ਕਿਉਂਕਿ ਇਹ ਫਸਲਾਂ ਕੁਦਰਤੀ ਤੌਰ ਤੇ ਜਮੀਨ ਵਿੱਚ ਨਾਈਟ੍ਰੋਜਨ ਨੂੰ ਠੀਕ ਕਰਦੀਆਂ ਹਨ। ਇਸ ਨਾਲ ਕਿਸਾਨਾਂ ਨੂੰ ਖਾਦਾਂ ਤੇ ਹੋਣ ਵਾਲੇ ਖਰਚੇ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤੀਬਾੜੀ ਵਾਤਾਵਰਨ ਪੱਖੀ ਅਤੇ ਆਰਥਿਕ ਤੌਰ ਤੇ ਵਧੇਕੇ ਟਿਕਾਊ ਬਣ ਸਕੇਗੀ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਦਾਲਾਂ ਦੀ ਖੇਤੀ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸੱਠੀ ਮੂੰਗੀ ਦਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਬਲਾਕ ਖੇਤੀਬਾੜੀ ਅਫਸਰਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਸਬਸਿਡੀ ਦਾ ਬੀਜ ਪ੍ਰਾਪਤ ਕਰਕੇ ਢੁੱਕਵੇਂ ਸਮੇਂ ਤੇ ਬਿਜਾਈ ਕਰ ਸਕਣ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.