August 17, 2026

Justice News

ਅਵਾਮ ਦੀ ਆਵਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦਾ ਰਿਕਾਰਡ ਤੋੜ ਵਿਕਾਸ, ਵਿਧਾਇਕ ਗਿਆਸਪੁਰਾ ਨੇ 16 ਲੱਖ ਦੇ ਹੋਰ ਕੰਮਾਂ ਦਾ ਕੀਤਾ ਉਦਘਾਟਨ

ਪਾਇਲ, ਖੰਨਾ, ਲੁਧਿਆਣਾ
, (ਜਸਟਿਸ ਨਿਊਜ਼)
ਹਲਕਾ ਪਾਇਲ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕਰੀਬ 16 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲੰਬੇ ਸਮੇਂ ਤੋਂ ਉਡੀਕ ਦਾ ਵਿਸ਼ਾ ਬਣੇ ਹੋਏ ਸਨ। ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਨਾਲ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ਦੇ ਤਹਿਤ ਪੁੱਡਾ ਮਾਰਕੀਟ ਅਤੇ ਬਾਜ਼ੀਗਰ ਬਸਤੀ ਦੇ ਸ਼ਮਸ਼ਾਨ ਘਾਟ ਤੋਂ ਟੋਬੇ ਤੱਕ ਇੰਟਰਲੋਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸੜਕਾਂ ਅਤੇ ਰਸਤੇ ਕਾਫ਼ੀ ਸਮੇਂ ਤੋਂ ਖਰਾਬ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇੰਟਰਲੋਕ ਟਾਈਲਾਂ ਲੱਗਣ ਨਾਲ ਨਾ ਸਿਰਫ਼ ਰਸਤੇ ਮਜ਼ਬੂਤ ਹੋਣਗੇ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਹਲਕਾ ਪਾਇਲ ਵਿੱਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਗਏ ਹਨ। ਸਕੂਲਾਂ ਦੀ ਸੁਧਾਰ, ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦਾ ਨਿਰਮਾਣ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਅੰਦਰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਵੱਲੋਂ ਇੰਨਾ ਵਿਕਾਸ ਨਹੀਂ ਕਰਵਾਇਆ ਗਿਆ ਜਿੰਨਾ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।ਵਿਧਾਇਕ ਗਿਆਸਪੁਰਾ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਕੋਈ ਭੇਦਭਾਵ ਨਹੀਂ ਕੀਤਾ ਜਾ ਰਿਹਾ ਅਤੇ ਹਰ ਇਲਾਕੇ ਨੂੰ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਹਲਕਾ ਪਾਇਲ ਨੂੰ ਵਿਕਾਸ ਦੇ ਮਾਮਲੇ ਵਿੱਚ ਇੱਕ ਮਾਡਲ ਹਲਕਾ ਬਣਾਇਆ ਜਾ ਸਕੇ।ਇਸ ਮੌਕੇ ਇਲਾਕਾ ਵਾਸੀਆਂ ਨੇ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮ ਹੁਣ ਪੂਰੇ ਹੋ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.