August 17, 2026

Justice News

ਅਵਾਮ ਦੀ ਆਵਾਜ਼

ਸਰਕਾਰੀ ਕਾਲਜ (ਲੜਕੀਆਂ) ’ਚ 83ਵੇਂ ਕਨਵੋਕੇਸ਼ਨ ਸਮਾਰੋਹ ਦਾ ਸਫਲ ਆਯੋਜਨ= ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

  • 836 ਸਫਲ ਵਿਦਿਆਰਥਣਾ ਨੂੰ  ਪ੍ਰਦਾਨ ਕੀਤੀਆਂ ਡਿਗਰੀਆਂ

ਲੁਧਿਆਣਾ

(ਜਸਟਿਸ ਨਿਊਜ਼ )

ਸਰਕਾਰੀ ਕਾਲਜ (ਲੜਕੀਆਂ) (ਜੀ.ਸੀ.ਜੀ.), ਲੁਧਿਅਣਾ ਵਿਖੇ 83ਵਾਂ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ ਬੜੇ ਹੀ ਉਤਸਾਹ ਨਾਲ ਕੀਤਾ ਗਿਆ ਜਿੱਥੇ 836 ਵਿਦਿਆਰਥਣਾ ਨੂੰ ਆਪਣੇ ਅਕਾਦਮਿਕ ਯੋਗਤਾਵਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਉਪਰੰਤ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।

ਜੀ.ਸੀ.ਜੀ. ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਹੇਠ ਆਯੋਜਿਤ ਸਮਾਗਮ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਆਪਣੇ ਸੰਬੋਧਨ ਦੌਰਾਨ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਵਿਦਿਆਰਥਣਾ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਗਿਆਨ, ਸਮਰਪਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸਾਹਿਤ ਕੀਤਾ। ਉਨ੍ਹਾਂ ਕਨਵੋਕੇਸ਼ਨ ਸਮਾਰੋਹ ਦੌਰਾਨ 836 ਵਿਦਿਆਰਥਣਾ ਨੂੰ ਆਪਣੇ ਅਕਾਦਮਿਕ ਯੋਗਤਾਵਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਉਪਰੰਤ ਡਿਗਰੀਆਂ ਵੀ ਪ੍ਰਦਾਨ ਕੀਤੀਆਂ।

ਫੈਕਲਟੀ ਮੈਂਬਰਾਂ, ਮਾਪਿਆਂ ਅਤੇ ਵਿਸ਼ੇਸ਼ ਮਹਿਮਾਨਾਂ ਦੀ ਮੌਜੂਦਗੀ ਵਿੱਚ ਵਿਦਿਆਰਥਣਾ ਨੇ ਆਪਣੀਆਂ ਡਿਗਰੀਆਂ ਪ੍ਰਾਪਤ ਕੀਤੀਆਂ ਤਾਂ ਮਾਹੌਲ ਖੁਸ਼ੀ ਅਤੇ ਮਾਣ ਨਾਲ ਭਰ ਗਿਆ।

ਮੁੱਖ ਮਹਿਮਾਨ ਡਾ. ਜਗਦੀਪ ਸਿੰਘ ਨੇ ਕਾਲਜ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਨੌਜਵਾਨ ਵਿਦਿਆਰਥਣਾ ਦੇ ਭਵਿੱਖ ਨੂੰ ਆਕਾਰ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾ ਨੂੰ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਅਤੇ ਇਮਾਨਦਾਰੀ ਨਾਲ ਆਪਣੀ ਸਮਾਜ ਪ੍ਰਤੀ ਉਸਾਰੂ ਭੂਮਿਕਾ ਨੂੰ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।

ਇਸ ਸਮਾਰੋਹ ਵਿੱਚ ਪ੍ਰਮੁੱਖ ਮਹਿਮਾਨਾਂ ਨੇ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਡਾ. ਮੰਜੂ ਸਾਹਨੀ, ਡਾ. ਜਸਵੰਤ ਸਿੰਘ, ਸਰਦਾਰ ਕੁਲਦੀਪ ਸਿੰਘ, ਸਰਦਾਰ ਸੋਹੀ ਜੀ, ਡਾ. ਰਾਜੀਵ ਅਤੇ ਕਾਲਜ ਦੇ ਪੀ.ਟੀ.ਏ. ਮੈਂਬਰ ਕਵਿਤਾ ਸ਼ਰਮਾ ਸ਼ਾਮਲ ਸਨ।

ਡਿਪਟੀ ਰਜਿਸਟਰਾਰ ਨਿਵੇਦਿਤਾ ਸ਼ਰਮਾ ਨੇ ਕਨਵੋਕੇਸ਼ਨ ਸਮਾਰੋਹ ਦੇ ਸੁਚਾਰੂ ਆਯੋਜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਸਟੇਜ ਦੀ ਕਾਰਵਾਈ ਡਾ. ਹਰਲੀਨ ਕੌਰ ਅਤੇ ਡਾ. ਰੁਪਿੰਦਰ ਕੌਰ ਦੁਆਰਾ ਬਾਖੂਬੀ ਨਿਭਾਈ ਗਈ।

ਪ੍ਰੋਗਰਾਮ ਦੀ ਸਮਾਪਤੀ ਵਾਈਸ-ਪ੍ਰਿੰਸੀਪਲ ਸਰਿਤਾ ਖੁਰਾਣਾ ਦੁਆਰਾ ਮੁੱਖ ਮਹਿਮਾਨ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥਣਾ ਦੁਆਰਾ ਸਮਾਰੋਹ ਨੂੰ ਸ਼ਾਨਦਾਰ ਬਣਾਉਣ ਲਈ ਧੰਨਵਾਦ ਕਰਨ ਦੇ ਨਾਲ ਹੋਈ।

Leave a Reply

Your email address will not be published. Required fields are marked *

Copyright © All rights reserved. | Newsphere by AF themes.