October 1, 2026

Justice News

ਅਵਾਮ ਦੀ ਆਵਾਜ਼

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 4885 ਕੇਸਾਂ ਦਾ ਨਿਪਟਾਰਾ ਕਰਕੇ 10,48,56,623 ਰੁਪਏ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ

ਮੋਗਾ

(ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

ਅੱਜ  14. ਮਾਰਚ ਨੂੰ ਜ਼ਿਲ੍ਹਾ ਮੋਗਾ  ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਿਸ ਨਵਜੋਤ ਕੌਰ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਿਸ ਨੀਲਮ ਅਰੋੜਾ  ਜ਼ਿਲ੍ਹਾ ਤੇ ਸੈਸ਼ਨ ਜੱਜ  ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ।

ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 18 ਬੈਂਚ ਬਣਾਏ ਗਏ। ਇਨ੍ਹਾਂ ਬੈਂਚਾਂ ਵਿਚ 01 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 04 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ – ਵੱਖ 13 ਬੈਂਚ ਬਣਾਏ ਗਏ।

 ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 6894 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 3760 ਪ੍ਰੀ-ਲਿਟੀਗੇਟਿਵ ਅਤੇ 1125 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 10,48,56,623/- ਰੁ: ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ ।ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 09.05.2026 ਨੂੰ ਲਗਾਈ ਜਾਵੇਗੀ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.