August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ  ਸਾਗਰ ਸੇਤੀਆ ਨੇ ਬੱਚੇਦਾਨੀ ਦੇ ਕੈਂਸਰ ਦੀ ਰੋਕਥਾਮ ਲਈ ਮੁਫਤ ਐਚ.ਪੀ.ਵੀ. ਵੈਕਸੀਨੇਸ਼ਨ ਸੰਬੰਧੀ ਕੀਤੀ ਮੀਟਿੰਗ=14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ  ਐਚਪੀਵੀ ਵੈਕਸੀਨ

ਮੋਗਾ

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾ ਰਹੀ ਵਿਸ਼ੇਸ਼ ਮੁਫਤ  ਐਚਪੀਵੀ ਵੈਕਸੀਨੇਸ਼ਨ ਮੁਹਿੰਮ ਦੇ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕੀਤੀl
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ। ਇਸ ਗੰਭੀਰ ਬਿਮਾਰੀ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਬਹੁਤ ਮਹਿੰਗੀ ਮਿਲਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਹੁਣ ਇਸ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ ।

ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿੱਚ ਇਹ ਟੀਕਾ ਲਗਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (WHO) ਵੱਲੋਂ ਕੁਝ ਸਾਲ ਪਹਿਲਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜਿਲਾ ਮੋਗਾ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਸੁਰੱਖਿਆ ਲਈ ਇਸ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੀਟਿੰਗ ਵਿੱਚ ਸਿਵਲ ਸਰਜਨ ਮੋਗਾ ਡਾ ਰਮਨਦੀਪ ਸਿੰਗਲਾ ਅਤੇ ਜ਼ਿਲਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ, ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਹਰਜਿੰਦਰ ਕੌਰ ਬੀ ਈ ਈ ਅਤੇ ਆਰ ਬੀ ਐਸ ਕੇ ਡਾਕਟਰ ਅਤੇ ਕੌਂਸਲਰ ਹਾਜ਼ਰ ਸਨ

Leave a Reply

Your email address will not be published. Required fields are marked *

Copyright © All rights reserved. | Newsphere by AF themes.