ਅੰਮ੍ਰਿਤਸਰ :– ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਕੇਂਦਰੀ ਜ਼ੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਇਸ ਦੋਰਾਨ ਰਸ਼ਪਾਲ ਸਿੰਘ ਅਤੇ ਅਮਿਤਮਲਹਨ, ਚੀਫ਼ ਜੁਡੀਸਿ਼ਅਲ ਮੈਜਿਸਟੇ੍ਰਟ ਅੰਮ੍ਰਿਤਸਰ ਵੀ ਨਾਲ ਸਨ।ਇਸ ਦੇ ਨਾਲ ਹੀ ਕੇਂਦਰੀ ਜ਼ੇਲ੍ਹ ਦੇ ਵੱਖ-ਵੱਖ ਬੇਰਕਾਂ, ਲੰਗਰ ਘਰ, ਹਸਪਤਾਲ ਆਦਿ ਦਾ ਨਿਰਖਣ ਕੀਤਾ ਗਿਆ। ਇਸ ਮੌਕੇ ਪਰ ਜ਼ੇਲ੍ਹ ਸੁਪਰਡੇਂਟ ਸ਼੍ਰੀ ਅਨੁਰਾਗ ਅਜ਼ਾਦ ਵੀ ਮੌਜ਼ੂਦ ਸਨ ਅਤੇ ਉਹਨਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਗਿਆ।
ਇਸ ਤੋਂ ਬਾਅਦ ਉਹਨਾਂ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਹਨਾਂ ਦੀਆਂ ਮੁ਼ਸਕਿਲਾਂ ਵੀ ਸੁਣੀਆ ਗਈਆ ਅਤੇ ਜ਼ੇਲ੍ਹ ਪ੍ਰਬੰਧਕਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਉਹਨਾਂ ਹਵਾਲਾਤੀਆਂ ਜੋ ਕੀ ਛੋਟੇ ਕੇਸਾਂ ਵਿੱਚ ਜ਼ੇਲ੍ਹ ਅੰਦਰ ਬੰਦ ਹਨ ਅਤੇ ਕੇਸ ਕਾਫ਼ੀ ਸਮੇਂ ਤੋਂ ਲੰਭੀਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੇਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਅਤੇ ਆਪਣੀਆਂ ਦਰਖਾਸਤਾਂ ਦੇਣ ਲਈ ਕਿਹਾ ਗਿਆ ਤਾਂ ਜੋ ਅਗਲੀ ਕੇਂਪ ਕੋਰਟ ਵਿੱਚ ਉਹਨਾ ਦੇ ਕੇਸ ਸੁਣੇ ਜਾ ਸਕਣ।
ਇਸ ਦੇ ਨਾਲ ਹੀ ਇਹ ਸੰਦੇਸ਼ ਦਿੱਤਾ ਗਿਆ ਕੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ ਸਮੇਂ ਸਿਰ ਲੋਕ ਅਦਾਲਤਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫ਼ੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀਂ ਇਨਸਾਫ਼ ਮਿਲਦਾ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾ, ਬੱਚਿਆ, ਹਵਾਲਾਤੀਆਂ, ਕੈਦੀਆਂ ਅਤੇ ਹਰੇਕ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਵੇਂ ਅਦਾਲਤਾਂ ਵਿੱਚ ਵਕੀਲ ਦੀਆਂ ਮੁਫ਼ਤ ਸੇਵਾਵਾਂ, ਕਾਨੂੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫ਼ਤ ਪ੍ਰਦਾਨ ਕੀਤੀਆ ਜਾਂਦੀਆਂ ਹਨ।
Good job
thanks ji