ਅੰਮ੍ਰਿਤਸਰ
(ਰਣਜੀਤ ਸਿੰਘ ਮਸੌਣ/ਜੋਗਾ ਸਿੰਘ ਰਾਜਪੂਤ)
– ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਹਲਕਾ ਅਜਨਾਲਾ ਨੇ ਸਿਹਤ ਸੁਧਾਰਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਪਲਾਂਗ ਪੁੱਟੀ ਹੈ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ 3.85 ਕਰੋੜ ਰੁਪਏ ਦੀ ਲਾਗਤ ਨਾਲ 11 ਆਮ ਆਦਮੀ ਕਲੀਨਿਕ ਅਤੇ ਦੋ ਹੈਲਥ ਐਂਡ ਵੈਲਨੈਸ ਸੈਂਟਰ ਬਣਾਏ ਜਾਣਗੇ। ਅੱਜ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆਂ ਕਿ ਲਗਭਗ 3.85 ਕਰੋੜ ਰੁਪਏ ਦੀ ਲਾਗਤ ਨਾਲ ਹਲਕਾ ਅਜਨਾਲਾ ਦੇ 11 ਪਿੰਡਾਂ ਵਿੱਚ ਆਮ ਆਦਮੀ ਕਲੀਨਿਕ ਬਣਾਏ ਜਾਣਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 1.10 ਕਰੋੜ ਰੁਪਏ ਦੀ ਲਾਗਤ ਨਾਲ ਦੋ ਪਿੰਡਾਂ ਵਿੱਚ ਨਵੇਂ ਸਿਹਤ ਕੇਂਦਰ ਵੀ ਤਿਆਰ ਕੀਤੇ ਜਾਣਗੇ, ਜੋ ਇਲਾਕੇ ਵਿੱਚ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮੱਦਦਗਾਰ ਸਾਬਤ ਹੋਣਗੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਹਲਕਾ ਅਜਨਾਲਾ ਨੂੰ ਸਿਹਤ ਖੇਤਰ ਵਿੱਚ ਵੱਡਾ ਤੋਹਫ਼ਾ ਦੇਣ ਲਈ ਸ. ਧਾਲੀਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਸ. ਧਾਲੀਵਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦਾ ਵੀ ਜਲਦ ਨਵੀਨੀਕਰਨ ਕਰਵਾਇਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਅਤੇ ਸੁਰੱਖਿਅਤ ਸਿੱਖਿਆ ਦਾ ਮਾਹੌਲ ਮਿਲ ਸਕਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਿਹਅਤੇ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆ ਕੇ ਸੂਬਾ ਵਾਸੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਨੇ ਸਰਹੱਦੀ ਹਲਕੇ ਦੇ ਅਜਨਾਲਾ ਨੂੰ ਹਰ ਪੱਖ ਤੋਂ ਅਣਗੌਲਿਆਂ ਕੀਤਾ ਹੋਇਆ ਸੀ ਅਤੇ ਇਹੀ ਕਾਰਨ ਸੀ ਕਿ ਵਿਧਾਨ ਸਭਾ ਹਲਕਾ ਅਜਨਾਲਾ ਵਿਕਾਸ ਪੱਖੋਂ ਬਹੁਤ ਪਛੜ ਗਿਆ ਸੀ। ਸ. ਧਾਲੀਵਾਲ ਨੇ ਕਿਹਾ ਕਿ ਉਹਨਾਂ ਨੇ ਪਿਛਲੇ ਚਾਰ ਸਾਲਾਂ ਵਿੱਚ ਪੂਰੀ ਸੁਹਿਰਦਤਾ ਨਾਲ ਹਲਕੇ ਦੇ ਵਿਕਾਸ ਲਈ ਯਤਨ ਕੀਤੇ ਹਨ ਅਤੇ ਹਲਕਾ ਨਿਰੰਤਰ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ।
Leave a Reply