ਮੌਜੂਦਾ ਸਾਲ ਦੌਰਾਨ ਮੋਗਾ ਦੇ ਕਿਸਾਨਾਂ ਨੇ 5060 ਏਕੜ ਰਕਬੇ ਵਿਚ ਕੀਤੀ ਸਰੋਂ ਦੀ ਬਿਜਾਈ=800 ਕਿਸਾਨਾਂ ਨੂੰ 22 ਕੁਇੰਟਲ ਸਰੋਂ ਦਾ ਬੀਜ ਮੁਫ਼ਤ ਵੰਡਿਆ-ਡਿਪਟੀ ਕਮਿਸ਼ਰ

 

ਮੋਗਾ

( ਮਨਪ੍ਰੀਤ ਸਿੰਘ/ਗੁਰਜੀਤ ਸੰਧੂ  )

ਸਰਕਾਰ ਵੱਲੋਂ “ਨੈਸ਼ਨਲ ਮਿਸ਼ਨ ਆਨ-ਆਇਲ ਸੀਡ ਸਕੀਮ” ਅਧੀਨ ਕਿਸਾਨਾਂ ਨੂੰ ਤੇਲ ਬੀਜ ਵਾਲੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ। ਸਰਕਾਰ ਵੱਲੋਂ ਤੇਲ ਬੀਜ ਫਸਲਾਂ ਦੀ ਕਾਸ਼ਤ ਕਰਨ ਲਈ ਜਿੱਥੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਪ੍ਰਦਰਸ਼ਨੀ ਪਲਾਂਟਾਂ ਤੇ ਕਿਸਾਨਾਂ ਨੂੰ ਮਾਲੀ ਮੱਦਦ ਵੀ ਦਿੱਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਕੀਤੀ ਗਏ ਉਪਰਾਲਿਆਂ ਕਰਕੇ ਜ਼ਿਲ੍ਹਾ ਮੋਗਾ ਵਿਚ ਸਾਲ 2024-25 ਦੌਰਾਨ ਕਿਸਾਨਾਂ ਵੱਲੋਂ 2364 ਏਕੜ ਰਕਬੇ ਵਿਚ ਸਰੋਂ ਦੀ ਕਾਸ਼ਤ ਕੀਤੀ ਗਈ। ਸਾਲ 2025-26 ਦੌਰਾਨ 5060 ਏਕੜ ਰਕਬੇ ਵਿਚ ਸਰੋਂ ਦੀ ਬਿਜਾਈ ਕੀਤੀ ਗਈ, 800 ਕਿਸਾਨਾਂ ਨੂੰ 22 ਕੁਇੰਟਲ ਸਰੋਂ ਦਾ ਬੀਜ ਮੁਫ਼ਤ ਵਿਚ ਦਿੱਤਾ ਗਿਆ ਅਤੇ  80 ਕਿਸਾਨਾਂ ਦੇ ਖੇਤਾਂ ਵਿਚ 66 ਹੈਕਟੇਅਰ ਰਕਬੇ ਦੇ ਪ੍ਰਦਰਸ਼ਨੀ ਪਲਾਂਟ ਬਿਜਵਾਏ ਗਏ। ਪ੍ਰਤੀ ਹੈਕਟੇਅਰ 9000 ਰੁਪਏ ਕਿਸਾਨ ਲਾਭਪਾਤਰੀਆਂ ਦੇ ਖਾਤੇ ਵਿਚ ਪਾਏ ਗਏ।
ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮੋਗਾ ਵੱਲੋਂ ਮੂੰਗਫਲੀ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਸਰਕਾਰੀ ਬੀਜ ਫਾਰਮ ਰੌਂਤਾ ਵਿਚ ਡੇਢ ਏਕੜ ਰਕਬੇ ਵਿਚ ਮੂੰਗਫਲੀ ਕਿਸਮ ਜੇ-87 ਦੀ ਬਿਜਾਈ ਕਰਵਾਈ ਗਈ ਤਾਂ ਜੋ ਇਲਾਕੇ ਦੇ ਕਿਸਾਨਾਂ ਨੂੰ ਇਸ ਫਸਲ ਪਤੀ ਜਾਗਰੂਕ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਰਕਬੇ ਵਿਚ ਮੂੰਗਫਲੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਪ੍ਰੇਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਪਲਾਂਟ ਦੀ ਬਿਜਾਈ ਜ਼ਿਲ੍ਹਾ ਮੋਗਾ ਅਤੇ ਲੁਧਿਆਣਾ ਤੋਂ ਆਏ ਹੋਏ ਕਿਸਾਨਾਂ ਦੀ ਹਾਜ਼ਰੀ ਵਿਚ ਕਰਵਾਈ ਗਈ। ਪ੍ਰਤੀ ਏਕੜ 45 ਕਿਲੋ ਬੀਜ ਦੀ ਵਰਤੋਂ ਕੀਤੀ ਗਈ। ਤਿੰਨ ਮਹੀਨੇ ਦੀ ਇਸ ਫਸਲ ਦਾ ਝਾੜ ਪ੍ਰਤੀ ਏਕੜ 13-15 ਕੁਇੰਟਲ ਹੈ ਅਤੇ ਇਸ ਵਿਚ ਤੇਲ ਦੀ ਮਾਤਰਾ 50 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੂੰਗਫਲੀ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਪ੍ਰਦਰਸ਼ਨੀ ਪਲਾਂਟਾਂ ਲਈ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਮੂੰਗਫਲੀ ਦੀ ਫਸਲ ਦੀ ਬਿਜਾਈ ਜੂਨ ਮਹੀਨੇ ਦੌਰਾਨ ਕਰ ਸਕਣਗੇ ਅਤੇ ਖੇਤੀਬਾੜੀ ਵਿਭਾਗ ਮੂੰਗਫਲੀ ਦੇ ਬੀਜ ਦਾ ਪ੍ਰਬੰਧ ਕਰ ਰਿਹਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਜੂਨ ਮਹੀਨੇ ਮੂੰਗਫਲੀ ਦੀ ਕਾਸ਼ਤਕਰਨ ਦੇ ਚਾਹਵਾਨ ਹਨ, ਉਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਸੰਪਰਕ ਕਰਨ ਤਾਂ ਜੋ ਬੀਜ ਦੀ ਸਪਲਾਈ ਸਮੇਂ ਸਿਰ ਕਰਵਾਈ ਜਾ ਸਕੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin