ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 44,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦਾ ਟੀਚਾ: ਤਰੁਨਪ੍ਰੀਤ ਸਿੰਘ ਸੌਂਦ

ਖੰਨਾ, ਲੁਧਿਆਣਾ
:(ਜਸਟਿਸ ਨਿਊਜ਼)
ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਹਲਕਾ ਖੰਨਾ ਅੰਦਰ ਕੁੱਲ 6.83 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਉਸਾਰੀ ਅਤੇ ਚੌੜਾ ਕਰਨ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਉਨ੍ਹਾਂ ਵੱਲੋਂ ਅੱਜ ਹਲਕਾ ਖੰਨਾ ਦੀਆਂ ਜਿਨ੍ਹਾਂ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਉਨ੍ਹਾਂ ਵਿੱਚ 5.48 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲਲਹੇੜੀ ਤੋਂ ਗੋਹ ਅੱਪਟੂ ਖਮਾਣੋਂ ਰੋਡ ਸੇਹ ਤੱਕ ਜਿਸ ਦੀ ਲੰਬਾਈ 8.13 ਕਿਲੋਮੀਟਰ ਹੈ ਨੂੰ 10 ਤੋਂ 18 ਫੁੱਟ ਚੌੜਾ ਕਰਨ ਅਤੇ ਮੁਰੰਮਤ/ਉਸਾਰੀ ਕਰਨ ਦੇ ਕੰਮ ਸ਼ਾਮਲ ਹਨ। ਇਸ ਤੋਂ ਇਲਾਵਾ 1.35 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲਲਹੇੜੀ ਤੋਂ ਮਹੌਣ ਸੜਕ‌ ਜਿਸ ਦੀ ਲੰਬਾਈ 1.90 ਕਿਲੋਮੀਟਰ ਹੈ ਨੂੰ 10 ਤੋਂ 18 ਫੁੱਟ ਚੌੜਾ ਕਰਨ ਅਤੇ ਮੁਰੰਮਤ/ਉਸਾਰੀ ਕਰਨ ਦੇ ਕੰਮ ਸ਼ਾਮਲ ਹਨ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦੀਆਂ ਸੜਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਹਾਲਤ ਖਰਾਬ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਇਹਨਾਂ ਸੜਕਾਂ ਨੂੰ ਬਣਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ। ਇਹ ਸੜਕਾਂ ਟੁੱਟੀਆਂ ਅਤੇ ਖੱਡੇ ਪਏ ਹੋਏ ਸਨ।‌ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਜਿੰਨੀ ਤਾਰੀਫ ਕੀਤੀ ਜਾਵੇ ਉਨੀ ਥੋੜੀ ਹੈ।‌ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਪੂਰੇ ਪੰਜਾਬ ਦੀਆਂ 44000 ਕਿਲੋਮੀਟਰ ਲੰਬੀਆਂ ਸੜਕਾਂ ਨਵੀਆਂ ਬਣਾਉਣੀਆਂ ਹਨ ਚਾਹੇ ਉਹ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਹੋਣ ਚਾਹੇ ਲੋਕ ਨਿਰਮਾਣ ਵਿਭਾਗ ਅਧੀਨ ਆਉਂਦੀਆਂ ਹੋਣ। ਉਸੇ ਦੇ ਚਲਦੇ ਅੱਜ ਮੇਰੇ ਵੱਲੋਂ ਹਲਕਾ ਖੰਨਾ ਦੇ ਇਹਨਾਂ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਇਹ ਸੜਕਾਂ ਮਈ 2026 ਤੱਕ ਨਵੀਆਂ ਬਣਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਸੀ.ਐਮ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਇਹ ਅਨੋਖੀ ਪਹਿਲ ਪੰਜਾਬ ਦੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਇੱਕ ਇਨਕਲਾਬੀ ਕਦਮ ਹੈ। ਇਸ ਸਕੁਐਡ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ, ਜੋ ਉਸਾਰੀ ਅਧੀਨ ਅਤੇ ਮੁਰੰਮਤ ਦੌਰਾਨ ਸੜਕਾਂ ਦੀ ਸਰਗਰਮੀ ਨਾਲ ਜਾਂਚ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਇਸ ਯੋਜਨਾ ਵਿੱਚ ਸਾਫ਼ ਝਲਕਦੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਹਰ ਰੁਪਿਆ ਜਨਤਾ ਦੀ ਭਲਾਈ ‘ਤੇ ਸਹੀ ਤਰੀਕੇ ਨਾਲ ਖਰਚ ਹੋਵੇ। ਸੀ.ਐਮ ਫਲਾਇੰਗ ਸਕੁਐਡ ਵਿੱਚ ਦੋਵਾਂ ਵਿਭਾਗਾਂ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਹਨ ਅਤੇ ਇਸਦਾ ਮੁੱਖ ਉਦੇਸ਼ ਮਾਲਵਾ, ਮਾਝਾ ਅਤੇ ਦੋਆਬਾ ਸਮੇਤ ਸਾਰੇ ਖੇਤਰਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਦੇ ਕੰਮ ਦੀ ਨਿਗਰਾਨੀ, ਤਸਦੀਕ ਅਤੇ ਗੁਣਵੱਤਾ ਬਣਾਈ ਰੱਖਣਾ ਹੈ। ਇਹ ਟੀਮ ਪੂਰੇ ਪੰਜਾਬ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਜਨਤਕ ਬੁਨਿਆਦੀ ਢਾਂਚੇ ‘ਤੇ ਹੋਣ ਵਾਲੇ ਖਰਚੇ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਮੰਤਰੀ ਸੌਂਦ ਨੇ ਕਿਹਾ ਕਿ ਇਸ ਪਹਿਲ ਨਾਲ ਨਾ ਸਿਰਫ਼ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਠੇਕੇਦਾਰਾਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ। ਪੰਜਾਬ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਜਨਤਾ ਦੇ ਹਰ ਪੈਸੇ ਦੀ ਕੀਮਤ ਸਮਝਦੀ ਹੈ ਅਤੇ ਉਸਨੂੰ ਸਹੀ ਥਾਂ ‘ਤੇ ਵਰਤਣ ਲਈ ਵਚਨਬੱਧ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ। ਉਹ ਹਲਕਾ ਖੰਨਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਕਾਲਾ, ਬਲਾਕ ਪ੍ਰਧਾਨ ਮਨਸ਼ਾ ਸਿੰਘ, ਪਿੰਡ ਲਲਹੇੜੀ ਦੇ ਸਰਪੰਚ ਰਣਜੀਤ ਸਿੰਘ, ਗੋਹ ਦੇ ਸਰਪੰਚ ਕੁਲਦੀਪ ਸਿੰਘ, ਮਹੌਣ ਦੇ ਸਰਪੰਚ ਸੁਖਚੈਨ ਸਿੰਘ, ਪੰਚ ਜਸਵੰਤ ਸਿੰਘ ਮਹੌਣ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin