August 17, 2026

Justice News

ਅਵਾਮ ਦੀ ਆਵਾਜ਼

ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ,ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਕੀਤੀ ਜਾਣੀ ਸ਼ਮੂਲੀਅਤ

ਲੁਧਿਆਣਾ
( ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.), ਲੁਧਿਆਣਾ ਵੱਲੋਂ 20 ਮਾਰਚ (ਸ਼ੁਕਰਵਾਰ) ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ  ਕਿ  ਇਸ ਕੈਂਪ ਮੌਕੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੈ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ 2 ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ। ਡਿਪਟੀ ਡਾਇਰੈਕਟਰ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦੀ ਈ-ਮੇਲ ਆਈ.ਡੀ. [email protected] ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.