August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਪੱਪੀ ਪਰਾਸ਼ਰ ਵੱਲੋਂ ਵਾਰਡ ਨੰਬਰ 78 ’ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ,ਪ੍ਰੋਜੈਕਟ ਤਹਿਤ ਕਰੀਬ 47.50 ਲੱਖ ਰੁਪਏ ਖਰਚ ਕੀਤੇ ਜਾਣਗੇ

ਲੁਧਿਆਣਾ
( ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਾਰਡ ਨੰਬਰ 78 ਅਧੀਨ ਈਸਾ ਨਗਰੀ ਇਲਾਕੇ ਵਿੱਚ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਮਿਲ ਕੇ 12.50 ਲੱਖ ਰੁਪਏ ਦੀ ਲਾਗਤ ਵਾਲੇ 25 ਹਾਰਸ ਪਾਵਰ ਦੇ ਨਵੇਂ ਟਿਊਬਵੈਲ ਦਾ ਵੀ ਉਦਘਾਟਨ ਕੀਤਾ।
ਇਸਦੇ ਨਾਲ ਹੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਇਲਾਕੇ ਦੀਆਂ ਗਲੀਆਂ ਦੀ ਉਸਾਰੀ ਲਈ 35 ਲੱਖ ਰੁਪਏ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਨਾਲ ਨਾ ਸਿਰਫ ਸੜਕੀ ਬੁਨਿਆਦਾ ਢਾਂਚਾ ਮਜ਼ਬੂਤ ਹੋਵੇਗਾ ਸਗੋਂ ਇਲਾਕਾ ਨਿਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਵੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।ਇਲਾਕਾ ਨਿਵਾਸੀਆਂ ਨੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਪਾਣੀ ਅਤੇ ਗਲੀਆਂ ਸਬੰਧੀ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.