August 17, 2026

Justice News

ਅਵਾਮ ਦੀ ਆਵਾਜ਼

ਵਾਰਡ ਨੰਬਰ 32 ’ਚ ਜਲ ਸਪਲਾਈ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ- ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕੀਤਾ ਸ਼ੁਭ ਆਰੰਭ

ਲੁਧਿਆਣਾ
(ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਜਲ ਸਪਲਾਈ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਇਹ ਵਿਕਾਸ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ।ਇਸ ਮੌਕੇ ਵਿਧਾਇਕ ਛੀਨਾ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੀ ਖਾਸ ਤੌਰ ‘ਤੇ ਮੌਜੂਦ ਰਹੇ, ਜਿਨ੍ਹਾਂ ਸਾਂਝੇ ਤੌਰ ’ਤੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਦੇ ਵੱਖ-ਵੱਖ ਖੇਤਰਾਂ ਵਿੱਚ ਨਵੀਂ ਜਲ ਸਪਲਾਈ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ਼-ਸੁੱਥਰਾ ਅਤੇ ਨਿਰੰਤਰ ਪਾਣੀ ਦੀ ਸਹੂਲਤ ਮਿਲੇਗੀ। ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਇਸ ਨਾਲ ਵੱਡੀ ਰਾਹਤ ਮਿਲਣ ਦੀ ਉਮੀਦ ਹੈ।ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਘਰ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ 2026 ਵਿੱਚ ਇਸ ਯੋਜਨਾ ਨੂੰ ਲੋਕ ਸੇਵਾ ਵਜੋਂ ਸਮਰਪਿਤ ਕੀਤਾ ਗਿਆ ਹੈ।
ਸਥਾਨਕ ਵਸਨੀਕਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਵਿਧਾਇਕ ਛੀਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਇਸਨੂੰ ਇਲਾਕੇ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਵੀ ਕਦਮ ਦੱਸਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.