October 2, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਨਿਗਮ ਕਮਿਸ਼ਨਰ ਨਾਲ ਮੀਟਿੰਗ=ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ’ਚ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ

ਲੁਧਿਆਣਾ

( ਜਸਟਿਸ ਨਿਊਜ਼  )

ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨਾਲ ਮੀਟਿੰਗ ਕੀਤੀ ਜਿੱਥੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਅਤੇ ਆਗਾਮੀ ਵਿਕਾਸ ਪ੍ਰੋਜੈਕਟਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਵਿਧਾਇਕ ਸਿੱਧੂ ਨੇ ਹਲਕੇ ਦੇ ਵਸਨੀਕਾਂ ਲਈ ਤੇਜ਼ ਅਤੇ ਬਿਹਤਰ ਤਰੱਕੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਵੀ ਕੀਤੀ।

ਵਿਧਾਇਕ ਸਿੱਧੂ ਵੱਲੋਂ ਕਮਿਸ਼ਨਰ ਨੀਰੂ ਕਤਿਆਲ ਅੱਗੇ ਹਲਕੇ ਦੇ ਛੋਟੇ ਦੁਕਾਨਦਾਰ, ਫੜੀ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਰੱਖੀਆਂ ਅਤੇ ਉਹਨਾਂ ਨੂੰ ਗੰਭੀਰਤਾ ਅਤੇ ਸ਼ਲੀਨਤਾ ਨਾਲ ਹੱਲ ਕਰਨ ਬਾਰੇ ਵਿਚਾਰ ਕੀਤਾ ਗਿਆ।

ਨਗਰ ਨਿਗਮ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਿਸੇ ਵੀ ਗਰੀਬ ਅਤੇ ਕਿਰਤੀ ਨੂੰ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਨਾ ਕੀਤਾ ਜਾਵੇ। ਨਿਗਮ ਕਮਿਸ਼ਨਰ ਨੀਰੂ ਕਤਿਆਲ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੇ ਹਲਕੇ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਜਲਦ ਪੂਰਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਵੇਂ ਪ੍ਰੋਜੈਕਟਾਂ ਨੂੰ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਸ ਮੌਕੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਭਲਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਿਸ਼ਵਕਰਮਾ ਪਾਰਕ ਅਤੇ ਮਿਲਟਰੀ ਕੈਂਪ ਵਿਖੇ ਸੀਵਰੇਜ ਲਾਈਨ ਦੇ ਉਦਘਾਟਨ ਲਈ ਆਤਮ ਨਗਰ ਹਲਕੇ ਦਾ ਦੌਰਾ ਕੀਤਾ ਜਾਣਾ ਹੈ। ਇਸ ਸਬੰਧੀ ਉਨ੍ਹਾ ਸਾਰੀਆਂ ਜ਼ਰੂਰੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.