August 17, 2026

Justice News

ਅਵਾਮ ਦੀ ਆਵਾਜ਼

ਦੋਰਾਹਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਦੋਰਾਹਾ, ਖੰਨਾ, ਲੁਧਿਆਣਾ

( ਜਸਟਿਸ ਨਿਊਜ਼   )

ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਦੋਰਾਹਾ ਦੇ ਵਾਰਡ ਨੰਬਰ 4 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮੱਧਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਨਾਲ ਦੋਰਾਹਾ ਵਾਰਡ ਨੰਬਰ 4 ਦੇ ਵਾਸੀਆਂ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕਰਕੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ’ਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ, ਜਿਸ ਕਰ ਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਂਦੀ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ’ਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਧਾਰਮਿਕ ਯਾਤਰਾ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸਮਾਜਿਕ ਸਾਂਝ ਨੂੰ ਵੀ ਮਜ਼ਬੂਤ ਕਰਦੀ ਹੈ। ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਬੰਦੋਬਸਤ ਅਤੇ ਸੁਵਿਧਾਵਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ ਤਾਂ ਜੋ ਉਹ ਨਿਸ਼ਚਿੰਤ ਹੋ ਕੇ ਦਰਸ਼ਨ ਕਰ ਸਕਣ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਮੁੱਖ ਮੰਤਰੀ ਤੀਰਥ ਯਾਤਰਾ ’ਤੇ ਨਿਕਲੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਦੋਰਾਹਾ ਸ਼ਹਿਰ ਦੇ ਲੋਕਾਂ ਨੇ ਆਸ ਜਤਾਈ ਕਿ ਭਵਿੱਖ ਵਿੱਚ ਹੋਰ ਧਾਰਮਿਕ ਸਥਾਨਾਂ ਲਈ ਵੀ ਇਸ ਤਰ੍ਹਾਂ ਦੀਆਂ ਯਾਤਰਾਵਾਂ ਨਿਰੰਤਰ ਜਾਰੀ ਰਹਿਣਗੀਆਂ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਤੇ ਜਾ ਰਹੇ ਬਜ਼ੁਰਗਾਂ ਦੇ ਚਿਹਰਿਆਂ ਉੱਤੇ  ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ। ਇਹਨਾਂ ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੁਆਵਾਂ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਾਡਾ ਸਰਵਣ ਪੁੱਤ ਹੈ ਜੋ ਸਾਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.