August 17, 2026

Justice News

ਅਵਾਮ ਦੀ ਆਵਾਜ਼

ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

ਪਾਇਲ, ਖੰਨਾ, ਲੁਧਿਆਣਾ,
:(ਜਸਟਿਸ ਨਿਊਜ਼)
ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਾਇਲ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 56.06 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ।ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਇਲ ਦੇ ਵਾਰਡ ਨੰਬਰ 10 ਵਿੱਚ ਕਰੀਬ 27.33 ਲੱਖ ਰੁਪਏ ਦੀ ਲਾਗਤ ਨਾਲ ਮਨੋਹਰ ਕਰਿਆਨਾ ਸਟੋਰ ਪੰਜਪੀਰ ਵਾਲੀ ਗਲੀ ਤੇ ਇੰਟਰਲਾਕ ਟਾਈਲਾਂ ਲਗਾਉਣ, ਪਾਇਲ ਦੇ ਵਾਰਡ ਨੰਬਰ 2 ਵਿੱਚ ਕਰੀਬ 15.83 ਲੱਖ ਰੁਪਏ ਦੀ ਲਾਗਤ ਨਾਲ ਬਾਜੀਗਰ ਬਸਤੀ ਦੀ ਧਰਮਸ਼ਾਲਾ ਦੀ ਰੇਨੋਵੇਸ਼ਨ ਕਰਨ ਅਤੇ ਪਾਇਲ ਦੇ ਵਾਰਡ ਨੰਬਰ 9 ਵਿੱਚ ਕਰੀਬ 12.90 ਲੱਖ ਰੁਪਏ ਦੀ ਲਾਗਤ ਨਾਲ ਬਰੋਟਾ ਚੌਂਕ ਤੋਂ ਫਿਰਨੀ ਤੱਕ ਸੜਕ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪਾਇਲ ਦੇ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਤੇ ਸ਼ਹਿਰੀ ਵਾਰਡ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕੀਤੀ ਜਾ ਰਹੀ ਹੈ।ਇਸ ਮੌਕੇ ਨਗਰ ਕੌਂਸਲ ਪਾਇਲ ਦੇ ਐਮ.ਸੀ, ਪਿੰਡਾਂ ਦੇ ਸਰਪੰਚ ਤੇ ਪੰਚ, ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.