23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬਰਨਾਲਾ ਦੀ ਦਾਣਾ ਮੰਡੀ ਵਿਖੇ ਹੋਈ ਵਿਸ਼ਾਲ ਸਾਮਰਾਜ ਵਿਰੋਧੀ ਕਾਨਫਰੰਸ 

ਬਰਨਾਲਾ
( ਪੱਤਰ ਪ੍ਰੇਰਕ  )
ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 90 ਜਨਤਕ ਜਥੇਬੰਦੀਆਂ ਦੇ ਫੈਸਲੇ ਤਹਿਤ ਅੱਜ ਦਾਣਾ ਮੰਡੀ ਬਰਨਾਲਾ ਵਿਖੇ ਕੀਤੀ ਗਈ ਸਾਮਰਾਜ ਵਿਰੋਧੀ ਕਾਨਫਰੰਸ ਚ ਔਰਤਾਂ , ਕਿਸਾਨਾਂ, ਖੇਤ ਮਜ਼ਦੂਰਾਂ,ਸਨ ਅਤੀ ਕਾਮਿਆਂ ਅਤੇ ਮੁਲਾਜ਼ਮਾਂ ਵੱਲੋਂ ਹਜ਼ਾਰਾਂ ਦੀ ਗਿਣਤੀ ਚ ਪਹੁੰਚ ਕੇ ਮਰਹੂਮ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਬੀਕੇਯੂ ਏਕਤਾ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਧਨੇਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਦੇ ਸੱਦੇ ‘ਤੇ ਕੀਤੀ ਗਈ ਇਸ ਵਿਸ਼ਾਲ ਕਾਨਫਰੰਸ ਦੌਰਾਨ ਅਮਰੀਕਾ ਅਤੇ ਇਜ਼ਰਾਈਲ ਵਲੋਂ ਇਰਾਨ ਖਿਲਾਫ ਛੇੜੀ ਜੰਗ ਖਿਲਾਫ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਗਈ ਅਤੇ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਕੌਮ ਧ੍ਰੋਹੀ ਕਰਾਰ ਦਿੰਦਿਆਂ ਇਸ ਸਮਝੌਤੇ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੱਖ – ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ‘ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਮੁਕਤ ਵਪਾਰ ਸਮਝੌਤੇ ਵਰਗੇ ਕਦਮਾਂ ਖਿਲਾਫ ਵਿਸ਼ਾਲ ਸਾਂਝੇ ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਹਨਾਂ ਆਖਿਆ ਕਿ ਦੇਸ਼ ਦੇ ਹਾਕਮਾਂ ਵੱਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣਮਿੱਥ ਕੇ ਅੱਗੇ ਵਧਾਇਆ ਜਾ ਰਿਹਾ ਹੈ, ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣਸਰਦੀ ਲੋੜ ਹੈ। ਉਹਨਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵੱਲੋਂ ਇੱਥੋਂ ਦੇ ਜਲ, ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਅਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸਾਧਨ ਬਨਾਉਣ ਵਾਲੀਆਂ ਨੀਤੀਆਂ ਖਿਲਾਫ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ।
ਬੁਲਾਰਿਆਂ ਨੇ ਆਖਿਆ ਕਿ ਸ਼ਹੀਦਾਂ ਦੇ ਆਦਰਸ਼ਾਂ ਦੀ ਪੂਰਤੀ ਲਈ ਕਿਸਾਨਾਂ , ਮਜ਼ਦੂਰਾਂ ਅਤੇ ਸਮੂਹ ਕਿਰਤੀ ਕਮਾਊਂ ਲੋਕਾਂ ਦੀ ਪੁੱਗਤ ਸਥਾਪਤੀ ਵਾਸਤੇ ਦੇਸ਼ ਦੇ ਵਿੱਚੋਂ ਸਾਮਰਾਜੀ ਲੁੱਟ ਤੇ ਗਲਬੇ ਨੂੰ ਖਤਮ ਕਰਨ ਤੋਂ ਇਲਾਵਾ ਦੇਸੀ ਵੱਡੇ ਸਰਮਾਏਦਾਰਾਂ, ਧਨਾਢ ਜਗੀਰੂ ਚੌਧਰੀਆਂ ਅਤੇ ਸੂਦਖੋਰੀ ਲੁੱਟ ਦੇ ਖਾਤਮੇ ਲਈ ਜੂਝਣਾ ਹੀ ਖਰੀ ਦੇਸ਼ ਭਗਤੀ ਹੈ।
ਇਸ ਮੌਕੇ ਇੱਕ ਮਤਾ ਪਾਸ ਕਰਕੇ ਅਮਰੀਕਾ ਅਤੇ ਇਜ਼ਰਾਈਲ ਵਲੋਂ ਇਰਾਨ ‘ਤੇ ਮੜ੍ਹੀ ਜੰਗ ਨੂੰ ਧਾੜਵੀ ਕਾਰਵਾਈ ਕ਼ਰਾਰ ਦਿੰਦਿਆਂ ਇਰਾਨੀ ਲੋਕਾਂ ਵੱਲੋਂ ਕੀਤੇ ਜਾ ਰਹੇ ਟਾਕਰੇ ਨੂੰ ਹੱਕੀ ਕਰਾਰ ਦਿੰਦਿਆਂ ਇਹ ਜੰਗ ਤੁਰੰਤ ਬੰਦ ਕਰਨ ਦੀ ਜ਼ੋਰਦਾਰ ਮੰਗ ਕਰਦਿਆਂ ਇਸ ਜੰਗ ਖਿਲਾਫ ਲੋਕ ਰਾਇ ਲਾਮਬੰਦ ਕਰਨ ਦਾ ਸੱਦਾ ਦਿੱਤਾ ਗਿਆ। ਇੱਕ ਹੋਰ ਮਤੇ ਰਾਹੀਂ ਅੰਮ੍ਰਿਤਸਰ ਵਿਖੇ ਧਰਨਾ ਦੇਣ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਫਲੇ ਤੇ ਪੁਲਿਸ ਜਬਰ ਢਾਹੁਣ ਅਤੇ ਬਠਿੰਡਾ ਦੀ ਐਸ ਐਸ ਪੀ ਜੋਯਤੀ ਯਾਦਵ ਦੀ ਸ਼ਿਕਾਇਤ ਦੇ ਉਤੇ ਲੋਕ ਆਵਾਜ਼ ਟੀ ਵੀ ਦੇ ਮੁਖੀ ਮਨਿੰਦਰਜੀਤ ਸਿੱਧੂ ਦਾ ਪੇਜ ਬੰਦ ਕਰਨ ਦੀ ਨਿਖੇਧੀ ਕਰਦਿਆਂ ਇਸਨੂੰ ਲੋਕਾਂ ਦੀ ਜ਼ੁਬਾਨਬੰਦੀ ਕਰਾਰ ਦਿੱਤਾ ਗਿਆ।
ਅੱਜ ਦੀ ਕਾਨਫਰੰਸ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਬੀਕੇਯੂ ਕ੍ਰਾਂਤੀਕਾਰੀ ਪੰਜਾਬ ਬੁੱਟਰ ਦੇ ਕਨਵੀਨਰ ਹਰਭਜਨ ਸਿੰਘ ਬੁੱਟਰ, ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਤੇ ਚਰਨਜੀਤ ਕੌਰ , ਗੁਰਦੀਪ ਸਿੰਘ ਰਾਮਪੁਰਾ, ਸ਼ਿੰਗਾਰਾ ਸਿੰਘ ਮਾਨ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਪਲਸ ਮੰਚ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਆਗੂ ਗੁਰਮੀਤ ਸਿੰਘ ਸੁਖਪੁਰਾ, ਕ੍ਰਾਂਤੀਕਾਰੀ ਸਾਬਕਾ ਸੈਨਿਕ ਯੂਨੀਅਨ ਦੇ ਆਗੂ ਮੇਲਾ ਸਿੰਘ, ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੌਂਗੋਵਾਲ , ਤਰਕਸ਼ੀਲ ਸੁਸਾਇਟੀ ਦੇ ਆਗੂ ਰਾਜਿੰਦਰ ਭਦੌੜ, ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਆਗੂ ਦਰਸ਼ਨ ਸਿੰਘ, ਆਦਰਸ਼ ਸਕੂਲ ਟੀਚਰ ਯੂਨੀਅਨ ਦੇ ਆਗੂ ਸੰਦੀਪ ਸਿੰਘ, ਪੈਪਸੀਕੋ ਵਰਕਰ ਯੂਨੀਅਨ ਦੇ ਆਗੂ ਹਰਿੰਦਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਜੱਗਾ ਸਿੰਘ ਮੌੜ, ਡੀਟੀਐੱਫ ਦੇ ਆਗੂ ਨਿਰਮਲ ਸਿੰਘ ਚੁਹਾਣਕੇ , ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਆਗੂ ਜਗਰੂਪ ਸਿੰਘ, ਪੀ ਆਰ ਟੀ ਸੀ ਮੁਲਾਜ਼ਮ ਯੂਨੀਅਨ ਦੇ ਆਗੂ ਸੁਖਪਾਲ ਸਿੰਘ ਤੇ ਸੀਟੂ ਦੇ ਆਗੂ ਸ਼ੇਰ ਸਿੰਘ ਫਰਵਾਹੀ ਆਦਿ ਆਗੂਆਂ ਨੇ ਸੰਬੋਧਨ ਕੀਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin