August 17, 2026

Justice News

ਅਵਾਮ ਦੀ ਆਵਾਜ਼

ਸਕਿਓਰਿਟੀ ਸਕਿੱਲ ਕੋਰਸ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟਾਂ ਦੀ ਵੰਡ

ਕਪੂਰਥਲਾ
:(ਜਸਟਿਸ ਨਿਊਜ਼)
ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਦੋ ਮਹੀਨੇ ਦਾ ਸਕਿਓਰਿਟੀ ਸਕਿੱਲ ਟ੍ਰੇਨਿੰਗ ਕੋਰਸ ਪੂਰਾ ਕਰਨ ਵਾਲੇ 60 ਉਮੀਦਵਾਰਾਂ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਫ਼ਸਰ ਰਾਜਨ ਸ਼ਰਮਾ ਅਤੇ ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।
ਅੱਜ ਇੱਥੇ ਸੀ-ਪਾਈਟ ਕੈਂਪ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਾਜਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾਉਣ ਦੇ ਨਾਲ-ਨਾਲ ਰੋਜ਼ਗਾਰ ਬਿਊਰੋ ਵੱਲੋਂ ਉਮੀਦਵਾਰਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਵੀ ਮੁਫ਼ਤ ਟ੍ਰੇਨਿੰਗ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਇੱਛੁਕ ਨੌਜਵਾਨ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਰੋਜ਼ਗਾਰ ਬਿਊਰੋ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਸਵਿਫਟ ਸਕਿਓਰਟੀ, ਜੀ4ਐਸ ਸਕਿਓਰਟੀ, ਫਤਿਹ ਸਕਿਓਰਟੀ ਅਤੇ ਟੀਡੀਐਸ ਪਲੇਸਮੈਂਟ ਵੱਲੋਂ ਮੌਕੇ ‘ਤੇ 80 ਉਮੀਦਵਾਰਾਂ ਦੀ ਇੰਟਰਵਿਊ ਕਰਕੇ 35 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਸੀ-ਪਾਈਟ ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਕੋਰਸ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਵਿਖੇ ਪੰਜਾਬ ਪੁਲਿਸ, ਆਰਮੀ, ਅਗਨੀਵੀਰ ਅਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸਿਖਲਾਈ ਲੈ ਰਹੇ ਨੌਜਵਾਨਾਂ ਨੂੰ ਮੁਫ਼ਤ ਰਹਿਣ-ਸਹਿਣ ਅਤੇ ਖਾਣ-ਪੀਣ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.