October 2, 2026

Justice News

ਅਵਾਮ ਦੀ ਆਵਾਜ਼

ਅਗਨੀਵੀਰ ਭਰਤੀ ’ਚ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ-ਪਹਿਲੀ ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ

ਲੁਧਿਆਣਾ
( ਜਸਟਿਸ ਨਿਊਜ਼)
ਸੀ-ਪਾਈਟ ਕੈਂਪ ਲੁਧਿਆਣਾ ਵੱਲੋਂ ਆਗਾਮੀ ਜੂਨ ਮਹੀਨੇ ਵਿੱਚ ਹੋਣ ਵਾਲੇ ਅਗਨੀਵੀਰ (ਫੌਜ) ਦੇ ਲਿਖਤੀ ਪੇਪਰ (ਸੀ.ਈ.ਈ.) ਦੀ ਮੁਫ਼ਤ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਪੇਪਰ ਲਈ ਰਜਿਸਟਰੇਸ਼ਨ ਦੀ ਆਖਰੀ ਮਿਤੀ 01 ਅਪ੍ਰੈਲ, 2026 ਨਿਰਧਾਰਿਤ ਕੀਤੀ ਗਈ ਹੈ।ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ (ਫੌਜ) ਦਾ ਲਿਖਤੀ ਪੇਪਰ (ਸੀ.ਈ.ਈ.) ਜੂਨ ਵਿੱਚ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਉਹ ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਟ੍ਰੇਨਿੰਗ ਦਾ ਲਾਭ ਲੈ ਸਕਦੇ ਹਨ।
ਲਿਖਤੀ ਪੇਪਰ ਦੀ ਤਿਆਰੀ ਲਈ ਜਰੂਰੀ ਦਸਤਾਵੇਜਾਂ ਨਾਲ ਕੈਂਪ ਵਿੱਚ ਰਿਪੋਰਟ ਕੀਤੀ ਜਾ ਸਕਦੀ ਹੈ ਜਿਨ੍ਹਾਂ ਵਿੱਚ ਰਜਿਸਟਰੇਸ਼ਨ ਦੀ ਫੋਟੋ ਕਾਪੀ,  ਵਿਦਿਅਕ ਯੋਗਤਾਂ 10ਵੀਂ, 12ਵੀਂ ਤੇ ਉੱਚ ਵਿਦਿਅਕ ਸਾਰੇ ਸਰਟੀਫਿਕੇਟ,  ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਆਦਿ ਸ਼ਾਮਲ ਹਨ।  ਸੀ-ਪਾਈਟ ਕੈਂਪ, ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 84928-21213, 79739- 14579, 78885-86296 ਅਤੇ 98766-17258 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.