August 17, 2026

Justice News

ਅਵਾਮ ਦੀ ਆਵਾਜ਼

ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਪੁਲਿਸ ਨੂੰ ਮਿਲਿਆ 5 ਦਿਨ ਦਾ ਰਿਮਾਂਡ  

Oplus_131072

ਅੰਮ੍ਰਿਤਸਰ
(ਰਣਜੀਤ ਮਸੌਣ/ਅਮਿਤਾ/ਰਾਘਵ)
ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਤੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਡੀ.ਐਮ ਗਗਨਦੀਪ ਸਿੰਘ ਰੰਧਾਵਾ ਨੂੰ ਆਤਮਹੱਤਿਆ ਲਈ ਮਜ਼ਬੂਰ ਕਰਨ ਕਰਕੇ ਮਾਨਯੋਗ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਬੀਤੇਂ ਦਿਨੀਂ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਸੁਣਵਾਈ ਮਗਰੋਂ ਪੁਲਿਸ ਨੂੰ ਲਾਲਜੀਤ ਸਿੰਘ ਭੁੱਲਰ ਦਾ 5 ਦਿਨ ਦਾ ਰਿਮਾਂਡ ਦੇ ਦਿੱਤਾ ਹੈ।
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ‘ਆਪ’ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ, ਇਸ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜ਼ੀ ਸਹਾਇਕ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.