August 17, 2026

Justice News

ਅਵਾਮ ਦੀ ਆਵਾਜ਼

ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਸਾਰੇ ਲੋੜੀਂਦੇ ਸੁਰੱਖਿਆ ਉਪਕਰਨ ਮੁੱਹਈਆ ਕਰਵਾਉਣੇ ਬਣਾਏ ਜਾਣ ਯਕੀਨੀ-ਵਾਈਸ ਚੇਅਰਮੈਨ ਸੁਰਿੰਦਰ ਕਲਿਆਣ

ਮੋਗਾ

(ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

ਪੰਜਾਬ ਰਾਜ ਦੇ  ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਵੱਲੋਂ ਸਥਾਨਕ ਨਗਰ ਨਿਗਮ ਵਿਖੇ  ਵਿਖੇ ਜ਼ਿਲ੍ਹਾ ਮੋਗਾ ਦੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨਾਲ ਸਬੰਧਤ ਜੱਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੌਰਾਨ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ਼੍ਰੀ ਪ੍ਰਵੀਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨl

ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਕਿਹਾ ਕਿ ਸਫਾਈ ਕਮਿਸ਼ਨ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡੱਟ ਕੇ ਖੜ੍ਹਾ ਰਹੇਗਾ। ਉਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਗਰ ਨਿਗਮਾਂ ਦੇ ਪੱਧਰ ’ਤੇ ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ  ਜਦਕਿ ਜੋ ਸਮੱਸਿਆਵਾਂ ਮੁੱਖ ਦਫਤਰਾਂ ਨਾਲ ਸਬੰਧਿਤ ਹਨ ਉਨ੍ਹਾਂ ਬਾਰੇ ਕਮਿਸ਼ਨ  ਵਲੋਂ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਹਨਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਸਾਰੇ ਸੁਰੱਖਿਆ ਪੁਕਰਨ ਮੁਹਈਆ ਕਰਵਾਉਣੇ ਯਕੀਨੀ ਬਣਾਏ ਜਾਣ ਤਾਂ ਕਿ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਹ ਬਿਨਾਂ ਕਿਸੇ ਜੋਖਮ ਤੋਂ ਆਪਣਾ ਕੰਮ ਕਰ ਸਕਣ।

ਮੀਟਿੰਗ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇl  ਉਨ੍ਹਾਂ ਵੱਖ ਵੱਖ ਜਥੇਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਹਨਾਂ ਕਮਿਸ਼ਨਰ ਨਗਰ ਨਿਗਮ ਨੂੰ ਸਫਾਈ ਸੇਵਕਾਂ/ਸੀਵਰਮੇਂਨਾ  ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇਣ ਲਈ ਨਿਰਦੇਸ਼ ਦਿੱਤੇ

Leave a Reply

Your email address will not be published. Required fields are marked *

Copyright © All rights reserved. | Newsphere by AF themes.