ਐੱਚਆਈਵੀ ਏਡਜ਼ ਦੇ ਸੰਕ੍ਰਮਣ ਤੋਂ ਬਚਣ ਲਈ ਜਾਗਰੂਕਤਾ ਅਹਿਮ ਉਪਾਅ : ਡਾ. ਮਾ

ਨਵਾਂਸ਼ਹਿਰ /ਬਲਾਚੌਰ–ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਪਿੰਡ ਮੰਢਿਆਣੀ ਵਿਖੇ ਐੱਚਆਈਵੀ/ਏਡਜ਼ ਦੀ ਜਾਗਰੂਕਤਾ, ਰੋਕਥਾਮ ਤੇ ਟੈਸਟਿੰਗ ਸਬੰਧੀ ਕੈਂਪ ਲਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਐੱਚਆਈਵੀ/ਏਡਜ਼ ਰੋਕਥਾਮ ਤੇ ਨਿਯੰਤਰਣ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦੇ ਰਹੀ ਹੈ ਅਤੇ ਐੱਚਆਈਵੀ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਪੀਡ਼ਤਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਇੱਥੋਂ ਤੱਕ ਕਿ ਪਤੀ-ਪਤਨੀ ਦੀ ਆਗਿਆ ਤੋਂ ਬਿਨਾਂ ਇਕ-ਦੂਜੇ ਨੂੰ ਵੀ ਜਾਣਕਾਰੀ ਨਹੀਂ ਦਿੱਤੀ ਜਾਂਦੀ। ਫਿਰ ਵੀ ਪਤਾ ਲੱਗਣ ’ਤੇ ਜੇ ਕੋਈ ਨੌਕਰੀ, ਪਡ਼੍ਹਾਈ, ਬੀਮਾ ਪਾਲਿਸੀ ਕਰਨ ਜਾਂ ਦਫ਼ਤਰ ਵਿਚ ਭੇਦ-ਭਾਵ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਏਡਜ਼ ਰੋਗੀਆਂ ਨੂੰ ਆਤਮ-ਸਨਮਾਨ ਨਾਲ ਜਿਊਣ ਦਾ ਹੱਕ ਹੈ ਤੇ ਉਨ੍ਹਾਂ ਨਾਲ ਭੇਦ-ਭਾਵ ਕਰਨਾ ਗਲਤ ਹੈ। ਐੱਚਆਈਵੀ/ਏਡਜ਼ ਦੇ ਸੰਕ੍ਰਮਣ ਤੋਂ ਬਚਣ ਲਈ ਜਾਗਰੂਕਤਾ ਹੀ ਅਹਿਮ ਉਪਾਅ ਹੈ। ਏਡਜ਼ ਮੁੱਖ ਰੂਪ ਵਿਚ ਅਸੁਰੱਖਿਅਤ ਜਿਸਮਾਨੀ ਸਬੰਧ ਬਣਾਉਣ, ਏਡਜ਼ ਪੀੜਤ ਵਿਅਕਤੀ ਦਾ ਖ਼ੂਨ ਦੂਸਰੇ ਵਿਅਕਤੀ ਨੂੰ ਚੜੵਾਉਣ, ਗਰਭਵਤੀ ਅਵਸਥਾ ਵਿਚ ਏਡਜ਼ ਪੀੜਤ ਮਾਂ ਵੱਲੋਂ ਜਨਮ ਦੇਣ ਵਾਲੇ ਬੱਚੇ, ਏਡਜ਼ ਪੀੜਤ ਵਿਅਕਤੀ ਦੀ ਸੂਈ ਦੂਸਰੇ ਵਿਅਕਤੀ ‘ਤੇ ਵਰਤਣ ਆਦਿ ਨਾਲ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਕਾਰਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸਮੱਰਥਾ ਘਟ ਜਾਂਦੀ ਹੈ, ਜਿਸ ਕਾਰਨ ਪੀੜਤ ਨੂੰ ਟੀਬੀ ਸਮੇਤ ਕਈ ਹੋਰ ਬਿਮਾਰੀਆਂ ਹੋਣ ਦਾ ਖਤਰਾ ਵਧ ਜਾਂਦਾ ਹੈ। ਉਨ੍ਹਾਂ ਇਸ ਬਿਮਾਰੀ ਪ੍ਰਤੀ ਆਮ ਲੋਕਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜੋਰ ਵੀ ਦਿੱਤਾ
ਡਾ. ਮਾਨ ਨੇ ਕਿਹਾ ਕਿ ਜੇਕਰ ਇਸ ਬਿਮਾਰੀ ਦਾ ਮੁਢਲੀ ਅਵਸਥਾ ਵਿੱਚ ਹੀ ਪਤਾ ਲੱਗ ਜਾਵੇ ਤਾਂ ਬਿਮਾਰੀ ਦੀ ਰੋਕਥਾਮ ਲਈ ਲਗਾਤਾਰ ਦਵਾਈਆਂ ਦਾ ਸਹਾਰਾ ਲੈ ਕੇ ਏਡਜ਼ ਪੀੜਤ ਵਿਅਕਤੀ ਲੰਮੀ ਜ਼ਿੰਦਗੀ ਜੀਅ ਸਕਦਾ ਹੈ, ਇਸ ਲਈ ਏਡਜ਼ ਦੇ ਰੋਗੀ ਨਾਲ ਨਫਰਤ ਨਹੀਂ ਕਰਨੀ ਚਾਹੀਦੀ, ਬਲਕਿ ਉਸਨੂੰ ਸਮਾਜ ਵਿਚ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਲੰਮੀ ਤੇ ਤੰਦਰੁਸਤ ਜ਼ਿੰਦਗੀ ਜੀਅ ਸਕੇ। ਉਨ੍ਹਾਂ ਦੱਸਿਆ ਕਿ ਏਡਜ਼ ਇਕ ਅਜਿਹੀ ਬਿਮਾਰੀ ਹੈ, ਜਿਸ ਨਾਲ ਵਿਅਕਤੀ ਦੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਖਤਮ ਹੋ ਜਾਂਦੀ ਹੈ ਅਤੇ ਉਸ ਨੂੰ ਅਨੇਕਾਂ ਬਿਮਾਰੀਆਂ ਆਪਣੀ ਜਕੜ ਵਿੱਚ ਲੈ ਲੈਦੀਆਂ ਹਨ। ਊਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਟੈਸਟਿੰਗ ਕੀਤੀ ਜਾਂਦੀ ਹੈ ਅਤੇ ਏਡਜ਼-ਗ੍ਰਸਤ ਵਿਅਕਤੀ ਨੂੰ ਮੁਫਤ ਦਵਾਈ, ਸਮੇਂ-ਸਮੇਂ ਤੇ ਟੈਸਟਿੰਗ ਅਤੇ ਕੌਸਲਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਂਦਾ ਹੈ, ਇਸ ਲਈ ਏਡਜ ਦੀ ਰੋਕਥਾਮ ਲਈ ਸਮਾਜ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਐੱਲਟੀ ਗੁਰਪ੍ਰੀਤ ਤੇ ਹਰਮਨ, ਮਪਹਵ ਦਲਜੀਤ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin