August 17, 2026

Justice News

ਅਵਾਮ ਦੀ ਆਵਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਸ਼ਾਨਦਾਰ ਕਾਰਜਕਾਲ ਤੋਂ ਪੰਜਾਬੀ ਪੂਰੀ ਤਰ੍ਹਾਂ ਸੰਤੁਸ਼ਟ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ=ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਹੋਏ ਰੂ-ਬਰੂ

ਲੁਧਿਆਣਾ

(ਜਸਟਿਸ ਨਿਊਜ਼  ) –

ਪੰਜਾਬ ਸੂਬੇ ਦੇ ਵਸਨੀਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜ਼ਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਕਿਉਂਕਿ ਸਰਕਾਰ ਨੇ ਸਾਲ 2022 ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 74 ਅਧੀਨ ਸਤਿਗੁਰੂ ਕਬੀਰ ਜੀ ਧਰਮਸ਼ਾਲਾ, ਕਬੀਰ ਬਸਤੀ ਵਿਖੇ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ ਆਰੰਭੀ ਗਈ ਲੋਕ ਸੰਪਰਕ ਮੁਹਿੰਮ ‘ਸੰਵਾਦ’ ਅਧੀਨ ਹਲਕੇ ਦੇ ਵਸਨੀਕਾਂ ਨਾਲ ਮੀਟਿੰਗ ਕਰਦਿਆਂ ਕੀਤਾ। ਬੈਠਕ ਦੌਰਾਨ ਉਨ੍ਹਾਂ ਸਰਕਾਰ ਦੇ ਹੁਣ ਤੱਕ ਦੇ ਪ੍ਰੋਜੈਕਟਾਂ, ਲੋਕ ਭਲਾਈ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਵਿਚਾਰ-ਚਰਚਾ ਕੀਤੀ।

ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਹੀ ਖੁਸ਼ ਅਤੇ ਤਸੱਲੀ ਭਰੇ ਮੂਡ ਵਿੱਚ ਹਨ ਕਿਉਂਕਿ ਜਿਸ ਉਤਸ਼ਾਹ ਅਤੇ ਉਮੀਦਾਂ ਦੇ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰਹਾਂ ਖਰੀ ਉੱਤਰੀ ਹੈ।

ਇਸ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 4 ਸਾਲਾਂ ਵਿੱਚ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਦਾ ਧੰਨਵਾਦ ਵੀ ਕੀਤਾ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਦੱਸਿਆ ਕਿ ਜੋ ਵਾਅਦੇ ਅਤੇ ਜੋ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ ਅਤੇ ਉਸ ਤੋਂ ਵੀ ਅਗਾਹ ਜਾਂਦੇ ਹੋਏ ਪੰਜਾਬ ਦੇ ਸਰਪੱਖੀ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਲੋਕਾਂ ਨੂੰ ਦਿੱਤੀ ਗਈ, ਇਸ ਤੋਂ ਇਲਾਵਾ 50 ਹਜ਼ਾਰ ਤੋਂ ਵੀ ਵੱਧ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਵੱਡੇ ਪੱਧਰ ਤੇ ਪੱਕੇ ਕੀਤਾ ਗਿਆ।  ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਦੇ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ, ਜਿਸ ਦੇ ਚਲਦਿਆਂ ਅੱਜ ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਪਹੁੰਚ ਕੇ ਆਪਣੀ ਸਿਹਤ ਨਾਲ ਸੰਬੰਧਿਤ ਮਾਹਰ ਡਾਕਟਰਾਂ ਦੀ ਟੀਮ ਤੋਂ ਜਾਂਚ ਕਰਵਾਉਂਦੇ ਹਨ। ਲੋਕਾਂ ਨੂੰ ਜਿੱਥੇ ਮੁਫਤ ਲੋੜੀਂਦੇ ਜਰੂਰੀ ਟੈਸਟ ਕੀਤੇ ਜਾਂਦੇ ਹਨ, ਉੱਥੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਵੱਲ ਪਾਉਣ ਦੇ ਲਈ ਵੱਡੇ ਪੱਧਰ ‘ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਤਾਂ ਕਿ ਇੱਕ ਤੰਦਰੁਸਤ ਪੰਜਾਬ ਬਣਾਉਣ ਦੀ ਮੁਹਿੰਮ ਤਹਿਤ ਸੂਬੇ ਦਾ ਯੂਥ ਵਿੰਗ ਖੇਡ ਮੈਦਾਨ ਵੱਲ ਨੂੰ ਚੱਲ ਪਵੇ, ਉਹਨਾਂ ਕਿਹਾ ਕਿ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ਤੇ ਚੱਲ ਰਿਹਾ ਹੈ।  ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੁਫ਼ਤ ਬੱਸਾਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਿਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਅਤੇ ਵਾਹਗਾ ਬਾਰਡਰ ਤੇ ਜਾ ਕੇ ਆ ਰਹੇ ਹਨ ਅਤੇ ਸੰਗਤੀ ਰੂਪ ਵਿੱਚ ਇੰਨੀ ਵੱਡੀ ਪੱਧਰ ਤੇ ਲੋਕਾਂ ਦਾ ਤੀਰਥ ਸਥਾਨ ਤੇ ਜਾਣਾ ਪੰਜਾਬ ਦੇ ਲੋਕਾਂ ਦੇ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਮਜਬੂਤ ਕਰਨ ਵੱਲ ਚੁੱਕਿਆ ਗਿਆ ਵੱਡਾ ਕਦਮ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.