August 17, 2026

Justice News

ਅਵਾਮ ਦੀ ਆਵਾਜ਼

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਕਮਾਂਡੋਂ ਵੱਲੋਂ ਧਾਰਮਿਕ ਸਥਾਨਾਂ, ਬੱਸ ਸਟੈਂਡ, ਤੇ ਕੀਤੀ ਗਈ ਚੈਕਿੰਗ

ਅੰਮ੍ਰਿਤਸਰ
(ਰਣਜੀਤ ਮਸੌਣ ਰਾਘਵ/ਅਮਿਤਾ)
ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਂਣ ਲਈ ਕੀਤੀ ਚੈਕਿੰਗ ਕੀਤੀ।  ਅੱਜ ਮਿਤੀ 27-03-2026 ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਵੱਲੋਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਬਿਨਾਂ ਵਜ੍ਹਾਂ ਘੁੰਮ ਰਹੇ ਵਿਅਕਤੀਆਂ ਪਾਸੋਂ ਡੂਘਿਆਈ ਨਾਲ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਬੱਸ ਸਟੈਂਡ ਵਿਖੇ ਸਰਚ ਅਤੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਚੈਕਿੰਗ ਕੀਤੀ ਗਈ।
ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਗਰ ਉਹਨਾਂ ਦੇ ਇਲਾਕੇ ਵਿੱਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ ਤੇ ਸੂਚਨਾਂ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ ਤੇ ਗੁਪਤ ਰੱਖਿਆ ਜਾਵੇਗਾ। ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆਂ ਤੇ ਉਹਨਾਂ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.