August 17, 2026

Justice News

ਅਵਾਮ ਦੀ ਆਵਾਜ਼

ਜ਼ਿਲਾਂ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਿਕ ਖੋਲੇ ਗਏ=7 ਨਵੇਂ ਆਮ ਆਦਮੀ ਕਲਿਨਿਕ ਸਿਹਤ ਜ਼ਿਲ੍ਹੇ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣਗੇ:- ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ

ਅੰਮ੍ਰਿਤਸਰ, 28 ਮਾਰਚ ( ਰਣਜੀਤ ਸਿੰਘ ਮਸੌਣ/ਬਲਦੇਵ/ਮੰਗਲ)-
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ।
ਇਸ ਤੋਂ ਪਹਿਲਾਂਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸੁਸ਼ੋਦੀਆ, ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਵੱਲੋਂ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਵਿੱਚ 109 ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਉਪਰੰਤ ਜ਼ਿਲਾਂ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਕੀਤਾ ਗਿਆ ਅਤੇ ਜ਼ਿਲਾਂ ਪੱਧਰੀ ਉਦਘਾਟਨ ਸਮਾਂਰੋਹ ਦੌਰਾਨ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ, ਰਾਣੀ ਕਾ ਬਾਗ ਵਿਖੇ ਇੱਕ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ, ਲੋਕ ਅਰਪਣ ਕੀਤਾ ਗਿਆ।
ਇਸੇ ਤਰ੍ਹਾਂ ਮਾਨਯੋਗ ਐਮ.ਐਲ.ਏ. ਡਾ ਅਜੇ ਗੁਪਤਾ ਜੀ ਵੱਲੋਂ ਫ਼ਤਿਹ ਸਿੰਘ ਕਲੋਨੀ ਨਜ਼ਦੀਕ ਦਾਨਾ ਮੰਡੀ ਵਿਖੇ ਇੱਕ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਅਵਸਰ ਤੇ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜ਼ਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਜਿੱਥੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਉਹਦੇ ਨਾਲ ਹੀ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਹਰ ਤਰ੍ਹਾਂ ਦੇ ਮੁਫ਼ਤ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਲੋਕਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਇਹਨਾਂ ਸਹੂਲਤਾਂ ਦਾ ਲਾਭ ਲਿਆ ਜਾਵੇ। ਉਹਨਾਂ ਇਹ ਵੀ ਆਖਿਆ ਕਿ ਇਸ ਨਾਲ ਵੱਡੇ ਹਸਪਤਾਲਾਂ ‘ਤੇ ਬੋਝ ਘਟੇਗਾ ਅਤੇ ਲੋਕਾਂ ਨੂੰ ਸਮੇਂ ‘ਤੇ ਇਲਾਜ਼ ਮਿਲ ਸਕੇਗਾ।
ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜ਼ਿਲਾਂ ਐਮ.ਈ.ਆਈ.ਓ ਅਮਰਦੀਪ ਸਿੰਘ, ਨਗਰ ਪੰਚਾਇਤ ਰਾਜਾਸਾਂਸੀ ਪ੍ਰਧਾਨ ਕੁਲਵਿੰਦਰ ਸਿੰਘ, ਡਾ. ਅਸ਼ਵਿੰਦਰ ਸਿੰਘ, ਡਾ. ਵਨੀਤ ਕੌਰ,  ਡਾ. ਕਾਵਿਆ, ਰਾਜਵਿੰਦਰ ਕੌਰ, ਗੀਤਾ, ਦਵਿੰਦਰ ਕੌਰ, ਕੁਲਵਿੰਦਰ ਕੌਰ, ਸੁਖਦੀਪ ਕੌਰ, ਸ਼ਿਵਚਰਨ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਪਵਨਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.