August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਛੀਨਾ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ

ਲੁਧਿਆਣਾ,
( ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ  ਵੱਲੋਂ ਵਾਰਡ ਨੰਬਰ  35 ਅਤੇ 38 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਛੀਨਾ  ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਮੇਂ ‘ਤੇ ਇਲਾਜ ਮਿਲ ਸਕੇ।ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਹਿਯੋਗ ਅਤੇ ਸਨਮਾਨ ਦੇਣ ‘ਤੇ ਵਿਸ਼ਾਇਕ ਛੀਨਾ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.