ਅੰਮ੍ਰਿਤਸਰ ‘ਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨਗਨਾਂ ਬਰਾਮਦ=ਇਹਨਾਂ ਹਥਿਆਰਾਂ ਨਾਲ ਸੂਬੇ ਭਰ ‘ਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਜਾਣਾ ਸੀ- ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ/ਅਮਿਤਾ/ਰਾਘਵ ਅਰੋੜਾ)-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨਗਨਾਂ ਅਤੇ ਇੱਕ ਖ਼ਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸ਼ਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਬਰਾਮਦ ਕੀਤੇ ਗਏ ਹਥਿਆਰਾਂ ‘ਤੇ “ਗਫਾਰ ਸਕਿਊਰਿਟੀ” ਲਿਖਿਆਂ ਹੋਇਆ ਸੀ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆਂ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।
ਡੀਜੀਪੀ ਨੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆਂ ਕਿ ਵਿਸ਼ੇਸ਼ ਖੁਫ਼ੀਆ ਜਾਣਕਾਰੀ ‘ਤੇ ਰਵਿੰਦਰ ਪਾਲ ਸਿੰਘ ਡੀਸੀਪੀ ਇੰਨਵੈਸਟੀਗੇਸ਼ਨ ਅਤੇ ਏਸੀਪੀ ਹਰਮਿੰਦਰ ਸਿੰਘ ਸੰਧੂ ਵੱਲੋਂ ਕਾਰਵਾਈ ਕਰਦਿਆਂ, ਸੀਆਈਏ ਸਟਾਫ਼ ਦੇ ਇੰਚਾਰਜ਼ ਇੰਸਪੈਕਟਰ ਅਮੋਲਕ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜ਼ਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜ਼ਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।
ਸੀਪੀ ਨੇ ਦੱਸਿਆਂ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ ‘ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨਗਨਾਂ ਅਤੇ ਇੱਕ ਖ਼ਾਲੀ ਮੈਗਜ਼ੀਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜ਼ਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫ਼ਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin