August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਮਹਿਮੂਦਪੁਰਾ ’ਚ ਨਵਾਂ ਟਿਊਬਵੈਲ ਲੋਕ ਅਰਪਿਤ

ਲੁਧਿਆਣਾ
( ਜਸਟਿਸ ਨਿਊਜ਼)
ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 83 ਅਧੀਨ ਮਹਿਮੂਦਪੂਰਾ ਇਲਾਕੇ ਵਿੱਚ ਅੱਜ ਕਰੀਬ 6.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 12.50 ਹਾਰਸ ਪਾਵਰ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਪੱਪੀ ਨੇ ਕਿਹਾ ਕਿ ਇਸ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਮਹਿਮੂਦਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੇਗੀ। ਇਲਾਕਾ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਪਾਣੀ ਦੀ ਘਾਟ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਰਜੀਹ ਦੇ ਅਧਾਰ ‘ਤੇ ਮੁਕੰਮਲ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨਾ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਾਣੀ, ਸੜਕਾਂ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਇਲਾਕੇ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰਡ ਨੰਬਰ 83 ਵਿੱਚ ਹੋਰ ਕਈ ਵਿਕਾਸੀ ਪ੍ਰੋਜੈਕਟਾਂ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ‘ਤੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਸਮੂਹ ਇਲਾਕਾ ਨਿਵਾਸੀਆਂ, ਸਾਥੀਆਂ ਅਤੇ ਪਾਰਟੀ ਅਹੁਦੇਦਾਰਾਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਰਹੀ। ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਭਰਵਾਂ ਸਵਾਗਤ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਤੇ ਕਿਹਾ ਕਿ ਇਹ ਟਿਊਬਵੈਲ ਉਨ੍ਹਾਂ ਦੀ ਰੋਜ਼ਮਰਾ ਜ਼ਿੰਦਗੀ ਨੂੰ ਆਸਾਨ ਬਣਾਏਗਾ ਅਤੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.