ਖੰਨਾ, ਲੁਧਿਆਣਾ
(ਜਸਟਿਸ ਨਿਊਜ਼)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।
ਹਲਕਾ ਖੰਨਾ ਦੇ ਪਿੰਡ ਇਸ਼ਨਪੁਰ ਵਿਖੇ “ਜਨ ਸੰਵਾਦ” ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਰ ਵਰਗ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ‘ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ।
ਮੰਤਰੀ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90 ਫੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।
ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਬਾਅਦ, ਆਮ ਆਦਮੀ ਪਾਰਟੀ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਸਰਕਾਰ ਬਣਾਉਣ ‘ਤੇ ਆਪਣੇ ਯਤਨ ਕੇਂਦਰਿਤ ਕਰੇਗੀ।
ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪਲੈਨਿੰਗ ਬੋਰਡ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਵਾਈਸ ਚੇਅਰਮੈਨ ਬਲਾਕ ਸੰਮਤੀ ਖੰਨਾ ਰਾਜਵੀਰ ਕੌਰ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਪੰਚਾਇਤ ਅਫਸਰ ਕੁਲਦੀਪ ਸਿੰਘ, ਸਰਪੰਚ ਰਾਮ ਚੰਦ, ਪੰਚਾਇਤ ਮੈਂਬਰ ਸਕਿੰਦਰ ਸਿੰਘ, ਪੰਚਾਇਤ ਮੈਂਬਰ ਅਮਨਦੀਪ ਸਿੰਘ, ਪੰਚਾਇਤ ਮੈਂਬਰ ਰਾਮ ਚੰਦ ਸਿੰਘ, ਪੰਚਾਇਤ ਮੈਂਬਰ ਹਰਪ੍ਰੀਤ ਕੌਰ, ਪੰਚਾਇਤ ਮੈਂਬਰ ਅਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
Leave a Reply