August 17, 2026

Justice News

ਅਵਾਮ ਦੀ ਆਵਾਜ਼

ਸਿੱਖਿਆ ਤੇ ਖੇਡਾਂ’ ਵਿੱਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਜਤਿੰਦਰ ਖੰਗੂੜਾ ਨੇ ਕੀਤਾ ਸਨਮਾਨਿਤ

ਲੁਧਿਆਣਾ
( ਵਿਜੇ ਭਾਂਬਰੀ )–
ਸਰਕਾਰੀ ਹਾਈ ਸਕੂਲ ਬਾੜੇਵਾਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਜਤਿੰਦਰ ਖੰਗੂੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਅਤੇ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਨਾਲ ਸ਼੍ਰੀਮਤੀ ਨਿੱਕੀ ਕੋਹਲੀ, ਇੰਚਾਰਜ ਸਿੱਖਿਆ ਸੁਧਾਰ ਕਮੇਟੀ, ਆਮ ਆਦਮੀ ਪਾਰਟੀ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਸਮਾਰੋਹ ਦੀ ਸ਼ੁਰੂਆਤ ਕਰਦਿਆਂ ਮੁੱਖ ਅਧਿਆਪਕ ਸਰਦਾਰ ਰਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਨੂੰ ਦਿੱਤੇ ਜਾ ਰਹੇ ਸਹਿਯੋਗ ਅਤੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਸ਼੍ਰੀਮਤੀ ਨਿੱਕੀ ਕੋਹਲੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਨਵੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਜਤਿੰਦਰ ਖੰਗੂੜਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪਹਿਲਾਂ ਵੀ ਸਕੂਲ ਨੂੰ ਸ਼ੈਡ, ਜਨਰੇਟਰ, ਪੈਨਲ ਅਤੇ ਰੰਗ-ਰੋਗਨ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਸਿੱਖਿਆ ਮਿਆਰ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਸਕੂਲ ਦੀ ਤਰੱਕੀ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਦੀਆਂ ਉਪਲਬਧੀਆਂ ਅਤੇ ਨਵੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰਤੀ ਵਿਦਿਆਰਥੀ 500 ਰੁਪਏ ਦੇ ਨਗਦ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਰਾਜ ਪੱਧਰੀ ਖੇਡਾਂ ਅਤੇ ਪੜ੍ਹਾਈ ਵਿੱਚ ਉੱਚੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਵੰਡੇ ਗਏ।
ਸਮਾਰੋਹ ਦੌਰਾਨ ਮੁੱਖ ਮਹਿਮਾਨਾਂ ਅਤੇ ਕਮੇਟੀ ਮੈਂਬਰਾਂ ਵੱਲੋਂ ਸਕੂਲ ਵਿੱਚ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਵੀ ਕੀਤਾ। ਅੰਤ ਵਿੱਚ ਮੁੱਖ ਅਧਿਆਪਕ ਵੱਲੋਂ ਪਿੰਡ ਤੋਂ ਆਏ ਸੱਜਣਾਂ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.