ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਚੰਡੀਗੜ੍ਹ,
:(ਜਸਟਿਸ ਨਿਊਜ਼)
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ।
ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ ‘ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਸ ਚਿਰੋਕਣੇ ਪ੍ਰਾਜੈਕਟ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਵਿੱਚ ਤੇਜ਼ੀ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਜਿਸ ਨਾਲ ਲੁਧਿਆਣਾ ਦੇ ਨਜਦੀਕ ਇੱਕ ਕਾਰਜਸ਼ੀਲ ਹਵਾਈ ਅੱਡੇ ਦਾ ਸੁਪਨਾ ਸਾਕਾਰ ਹੋਵੇਗਾ।
ਹਲਵਾਰਾ ਹਵਾਈ ਅੱਡੇ ਦੇ ਕਾਰਜਸ਼ੀਲ ਹੋਣ ਨਾਲ ਵਪਾਰ, ਉਦਯੋਗ, ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ ਅਤੇ ਵਸਨੀਕਾਂ ਅਤੇ ਵਪਾਰਕ ਭਾਈਚਾਰੇ ਨੂੰ ਨਿਰਵਿਘਨ ਯਾਤਰਾ ਦੀ ਸਹੂਲਤ ਮਿਲੇਗੀ। ਇਸ ਨਾਲ ਬਰਾਮਦਕਾਰਾਂ, ਉਦਯੋਗਪਤੀਆਂ ਅਤੇ ਉੱਦਮੀਆਂ ਲਈ ਵੀ ਬਿਹਤਰ ਸੰਪਰਕ ਯਕੀਨੀ ਬਣੇਗਾ ਜਿਸ ਨਾਲ ਇੱਕ ਪ੍ਰਮੁੱਖ ਆਰਥਿਕ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ।
ਸੰਜੀਵ ਅਰੋੜਾ ਨੇ ਇਸ ਪ੍ਰੋਜੈਕਟ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਭਾਈਵਾਲਾਂ, ਸਰਕਾਰੀ ਏਜੰਸੀਆਂ ਅਤੇ ਉਦਯੋਗਪਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੀ ਨਹੀਂ ਦਰਸਾਉਂਦੀ ਸਗੋਂ ਪੰਜਾਬ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਆਰਥਿਕ ਗਲਿਆਰਿਆਂ ਨਾਲ ਜੋੜਨ ਵੱਲ ਇੱਕ ਅਹਿਮ ਕਦਮ ਵੀ ਹੈ।
ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦੀ ਸ਼ੁਰੂਆਤ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ ਜਿਸ ਨਾਲ ਬਿਹਤਰ ਸੰਪਰਕ, ਮੌਕੇ ਅਤੇ ਵਿਕਾਸ ਨਵੀਆਂ ਬੁਲੰਦੀਆਂ ਤੱਕ ਪਹੁੰਚੇਗਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin