August 17, 2026

Justice News

ਅਵਾਮ ਦੀ ਆਵਾਜ਼

7 ਅਪ੍ਰੈਲ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ

ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ/ਸਨਦੀਪ ਸਿੰਘ)-
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਵਿਭਾਗ ਵੱਲੋਂ ਮਿਤੀ 07-04-2026 ਦਿਨ ਮੰਗਲਵਾਰ ਨੂੰ ਚੀਫ਼ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਅੰਮ੍ਰਿਤਸਰ ਵਿਖੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵਿਜੇ ਰਾਏ ਜਿੰਦਲ, ਐੱਸ.ਬੀ.ਆਈ ਕਾਰਡ, ਫੋਨ ਪੇਅ, ਸਾਡਾ ਪਿੰਡ, ਵੈਬਰਜ, ਮੈਕਸੀਕਸ ਕੋਚਰਟੈਕ, ਏ.ਓ.ਐਸ.ਸੀ ਟੈਕਨੋਲੋਜੀ, ਅੱਡਾ 247, ਰਾਮਾ ਸਟੀਲ ਫੋਰਜ, ਐੱਚ.ਡੀ.ਬੀ ਬੈਂਕ, ਪੁਖਰਾਜ ਹੈਲਥ ਕੇਅਰ, ਰਿਕੋਹ ਕੰਪਨੀ, ਆਰ.ਬੀ.ਐੱਲ ਬੈਂਕ, ਰੈਡੀਸਨ ਬਲੂ ਹੋਟਲ ਅਤੇ ਅਜਾਇਲ ਫਿਊਚਰ ਵੱਲੋਂ ਰਿਕਵਰੀ ਏਜੰਟ, ਬ੍ਰਾਂਚ ਰਿਲੈਸ਼ਨਸ਼ਿਪ, ਕੰਪਿਊਟਰ ਟਰੇਨਰ, ਫਰੰਟ ਆਫਿਸ ਅਤੇ ਸਰਵਿਸ, ਸੈਲਜ ਅਫ਼ਸਰ, ਵੈਲਨਸ ਐਡਵਾਈਜ਼ਰ, ਟੀਮ ਲੀਡਰ ਅਤੇ ਟੀਮ ਮੈਨੇਜਰ, ਫਿੱਟਰ, ਮਸ਼ੀਨਿਸਟ, ਮੋਟਰ ਮੈਕੇਨਿਕ, ਸੈਲਜ ਅਫਸਰ, ਕਲਸਟਰ ਲਰਨਿੰਗ ਅਤੇ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
       ਉਨ੍ਹਾਂ ਦੱਸਿਆਂ ਕਿ ਇਸ ਪਲੇਸਮੈਂਟ ਕੈਂਪ ਵਿੱਚ 10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੁਏਟ, ਐੱਮ.ਸੀ.ਏ, ਬੀ.ਸੀ.ਏ, ਬੀ.ਐੱਸ ਸੀ(ਆਈ.ਟੀ), ਐਮ.ਐੱਸ ਸੀ (ਆਈ.ਟੀ) ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇਂ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 07-04-2026 ਨੂੰ ਮੰਗਲਵਾਰ ਸਵੇਰੇ 10:00 ਵਜੇ ਚੀਫ ਖ਼ਾਲਸਾ ਦੀਵਾਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨੋਲੋਜੀ ਵਿਖੇ ਪਹੁੰਚ ਸਕਦੇ ਹਨ।
       ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਮੁਕੇਸ਼ ਸਰੰਗਲ ਅਤੇ ਡਿਪਟੀ ਸੀ.ਈ.ਓ ਸ਼੍ਰੀ ਤੀਰਥ ਪਾਲ ਸਿੰਘ ਨੇ ਦੱਸਿਆ ਕਿ ਸਵੈ ਰੋਜ਼ਗਾਰ ਕੈਂਪ ਵਿੱਚ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ, ਜ਼ਿਲ੍ਹਾ ਮੈਨੇਜਰ ਬੈਂਕਫਿੰਕੋ ਅੰਮ੍ਰਿਤਸਰ ਅਤੇ ਜ਼ਿਲ੍ਹਾ ਮੈਨੇਜਰ ਐਸ.ਸੀ ਕਾਰਪੋਰੇਸ਼ਨ ਅੰਮ੍ਰਿਤਸਰ ਸਵੈ ਰੋਜ਼ਗਾਰ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਸਾਂਝਾ ਕਰਨ ਲਈ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਅੰਮ੍ਰਿਤਸਰ ਦੇ ਹੈਲਪਲਾਈਨ ਨੰਬਰ 9915789068`ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.