August 17, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਪਾਰਟੀ ਨੂੰ ਵੱਡਾ ਝਟਮੁਹੰਮਦ ਸਰਫਰਾਜ ਨੇ ਸੰਤੋਸ਼ ਕਟਾਰੀਆ ਤੇ ਸਤਨਾਮ ਜਲਾਲਪੁਰ ਦੀ ਅਗਵਾਈ ਹੇਠ  ਫੜਿਆਕਾ, ਆਪ ਦਾ ਪੱਲਾ…

ਨਵਾਂਸ਼ਹਿਰ /ਬਲਾਚੌਰ-: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਾਰਿਆਂ ਹੀ ਵਰਗਾਂ ਦੀ ਚਹੇਤੀ ਸਰਕਾਰ ਬਣ ਚੁੱਕੀ ਹੈ। ਭਗਵੰਤ ਮਾਨ ਜੀ ਦੁਆਰਾ ਜਨਤਾ ਦੀ ਹਰੇਕ ਮੁਸ਼ਕਿਲ ਨੂੰ ਸਮਝਦੇ ਹੋਏ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸ਼ੁਰੂ ਕੀਤੀ ਗਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਾਂਗਰਸ ਪਾਰਟੀ ਦੇ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਅਤੇ ਮੁਸਲਿਮ ਵੈਲਫੇਅਰ ਕਮੇਟੀ ਦੇ ਮੈਂਬਰ ਮੁਹੰਮਦ ਸਰਫਰਾਜ ਤੇ ਇੰਤਜਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਾਉਣ ਵੇਲੇ ਕੀਤਾ।ਇਸ ਮੌਕੇ ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮੁਹੰਮਦ ਸਰਫਰਾਜ ਦਾ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਪ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਇਹ ਦਰਸਾਉਂਦਾ ਹੈ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਵੀ ਆਮ ਆਦਮੀ ਪਾਰਟੀ ਦੀਆਂ ਲੋਕ ਲੁਭਾਵਣੀ ਨੀਤੀਆਂ ਨੂੰ ਪਸੰਦ ਕਰਦੇ ਹਨ। ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮੁਹੰਮਦ ਸਰਫਰਾਜ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸ਼ਿਵਕਰਨ ਚੇਚੀ ਮੈਂਬਰ ਨੈਸ਼ਨਲ ਕੌਂਸਲ ਨੇ ਵੀ ਸੰਬੋਧਨ ਕੀਤਾ।ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇਡੀ ਹਲਕਾ ਬਲਾਚੌਰ ਤੇ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਉਤਾਵਲੇ ਹਨ ਤੇ ਸਹੀ ਸਮੇਂ ਦੇ ਇੰਤਜ਼ਾਰ ਵਿਚ ਹਨ। ਇਸ ਮੌਕੇ ਰਜਿੰਦਰ ਲੋਹਟੀਆ ਮੈਂਬਰ ਪੁਸ਼ੂ ਭਲਾਈ ਕਮੇਟੀ ਪੰਜਾਬ,ਪ੍ਰਵੀਨ ਪੁਰੀ ਬਲਾਕ ਇੰਚਾਰਜ,ਸੇਠੀ ਉਧਨਵਾਲ ਬਲਾਕ ਇੰਚਾਰਜ, ਬਿੱਟਾ ਰਾਣਾ ਉੱਪ ਪ੍ਰਧਾਨ ਜਿਲ੍ਹਾ ਟ੍ਰੇਡ ਵਿੰਗ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.